ਬਿੱਗ ਬੌਸ ਓਟੀਟੀ ੩ ਦੇ ਪ੍ਰਤੀਭਾਗੀ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਵਜ੍ਹਾ ਜਾਣ ਕੇ ਹੋ ਜਾਓਗੇ ਹੈਰਾਨ
ਅਰਮਾਨ ਮਲਿਕ ਨੇ ਆਪਣੀ ਜ਼ਿੰਦਗੀ ਦੇ ਨਾਲ ਜੁੜਿਆ ਇੱਕ ਕਿੱਸਾ ਸਾਂਝਾ ਕੀਤਾ ਹੈ । ਜਿਸ ‘ਚ ਉਹ ਕਹਿ ਰਹੇ ਹਨ ਕਿ ਉਨ੍ਹਾਂ ਦੀ ਜ਼ਿੰਦਗੀ ‘ਚ ਅਜਿਹਾ ਸਮਾਂ ਵੀ ਆਇਆ ਸੀ ਜਦੋਂ ਉਹ ਖੁਦਕੁਸ਼ੀ ਕਰਨਾ ਚਾਹੁੰਦੇ ਸਨ ।
ਬਿੱਗ ਬੌਸ ਓਟੀਟੀ ਸੀਜ਼ਨ 3 (Bigg Boss OTT 3) ‘ਚ ਯੂਟਿਊਬਰ ਅਰਮਾਨ ਮਲਿਕ ਤੇ ਉਨ੍ਹਾਂ ਦੀ ਪਤਨੀ ਕ੍ਰਿਤਿਕਾ ਮਲਿਕ ਖੂਬ ਸੁਰਖੀਆਂ ਵਟੋਰ ਰਹੇ ਹਨ ।ਇਸ ਦੌਰਾਨ ਦੋਵੇਂ ਆਪਣੀ ਜ਼ਿੰਦਗੀ ਨੂੰ ਲੈ ਕੇ ਵੀ ਗੱਲਬਾਤ ਸਾਂਝੀ ਕਰ ਰਹੇ ਹਨ । ਹੁਣ ਅਰਮਾਨ ਮਲਿਕ ਨੇ ਆਪਣੀ ਜ਼ਿੰਦਗੀ ਦੇ ਨਾਲ ਜੁੜਿਆ ਇੱਕ ਕਿੱਸਾ ਸਾਂਝਾ ਕੀਤਾ ਹੈ । ਜਿਸ ‘ਚ ਉਹ ਕਹਿ ਰਹੇ ਹਨ ਕਿ ਉਨ੍ਹਾਂ ਦੀ ਜ਼ਿੰਦਗੀ ‘ਚ ਅਜਿਹਾ ਸਮਾਂ ਵੀ ਆਇਆ ਸੀ ਜਦੋਂ ਉਹ ਖੁਦਕੁਸ਼ੀ ਕਰਨਾ ਚਾਹੁੰਦੇ ਸਨ ।
ਹੋਰ ਪੜ੍ਹੋ : ਅਦਾਕਾਰਾ ਗੁਰਲੀਨ ਚੋਪੜਾ ਨੇ ਇਸ ਤਰ੍ਹਾਂ ਦੀ ਡਾਈਟ ਅਪਣਾ ਕੇ ਬ੍ਰੇਨ ਟਿਊਮਰ ਵਰਗੀ ਬੀਮਾਰੀ ਨੂੰ ਪਾਈ ਮਾਤ, ਜਾਣੋ ਕਿਵੇਂ
ਉਸ ਦੀ ਪਹਿਲੀ ਪਤਨੀ ਦੇ ਪੇਕੇ ਇਸ ਦੀ ਵਜ੍ਹਾ ਸਨ । ਕਿਉਂਕਿ ਅਰਮਾਨ ਨੇ ਕ੍ਰਿਤਿਕਾ ਦੇ ਨਾਲ ਦੂਜਾ ਵਿਆਹ ਕਰਵਾ ਲਿਆ ਸੀ।ਜਿਸ ਤੋਂ ਬਾਅਦ ਪਾਇਲ ਮਲਿਕ ਨੇ ਇੱਕ ਸਾਲ ਦੇ ਲਈ ਆਪਣੇ ਸਹੁਰਾ ਪਰਿਵਾਰ ਨੂੰ ਛੱਡ ਦਿੱਤਾ ਸੀ ਅਤੇ ਆਪਣੇ ਪੇਕੇ ਘਰ ਚਲੀ ਗਈ ਸੀ।ਇਸੇ ਕਾਰਨ ਪਾਇਲ ਤੇ ਕ੍ਰਿਤਿਕਾ ਦੀ ਜ਼ਿੰਦਗੀ ‘ਚ ਕਾਫੀ ਉਤਰਾਅ ਚੜਾਅ ਆਏ ਅਤੇ ਇਸ ਤੋਂ ਅਰਮਾਨ ਮਲਿਕ ਏਨੇ ਕੁ ਜ਼ਿਆਦਾ ਪਰੇਸ਼ਾਨ ਹੋ ਗਏ ਸਨ ਕਿ ਉਸ ਨੇ ਖੁਦਕੁਸ਼ੀ ਕਰਨ ਦੇ ਲਈ ਦਿੱਲੀ ਦੇ ਇੱਕ ਹੋਟਲ ਦੀ ਛੱਤ ‘ਤੇ ਚੜ੍ਹ ਗਿਆ ਸੀ।
ਕਿਉਂਕਿ ਰੋਜ਼ ਰੋਜ਼ ਦੇ ਕਲੇਸ਼ ਤੋਂ ਉਹ ਏਨਾਂ ਕੁ ਤੰਗ ਆ ਚੁੱਕਿਆ ਸੀ ਕਿ ਉਸ ਨੇ ਇਸ ਵੀਡੀਓ ਵੀ ਬਣਾਇਆ ਸੀ । ਜਿਸ ‘ਚ ਉਹ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ ਕਿ ਮੈਂ ਖੁਦਕੁਸ਼ੀ ਕਰ ਰਿਹਾ ਹਾਂ । ਇਸ ਦਾ ਕਾਰਨ ਉਸ ਨੇ ਪਾਇਲ ਮਲਿਕ ਦੇ ਭਰਾ ਅਤੇ ਭੈਣਾਂ ਨੂੰ ਦੱਸਿਆ ਸੀ।