ਉਪਾਸਨਾ ਸਿੰਘ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਅਦਾਕਾਰਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

ਅਦਾਕਾਰਾ ਉਪਾਸਾਨਾ ਸਿੰਘ ਦਾ ਅੱਜ ਜਨਮ ਦਿਨ ਹੈ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਦੱਸਣ ਜਾ ਰਹੇ ਹਾਂ ।

By  Shaminder June 29th 2023 01:35 PM

ਅਦਾਕਾਰਾ ਉਪਾਸਾਨਾ ਸਿੰਘ ਦਾ ਅੱਜ ਜਨਮ ਦਿਨ (Birthday)  ਹੈ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਦੱਸਣ ਜਾ ਰਹੇ ਹਾਂ । ਆਪਣੀ ਅਦਾਕਾਰੀ ਅਤੇ ਕਾਮੇਡੀ ਦੇ ਲਈ ਜਾਣੀ ਜਾਂਦੀ ਉਪਾਸਨਾ ਸਿੰਘ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । 


ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਿਹਾ ਇਹ ਸ਼ਖਸ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਹੁਸ਼ਿਆਰਪੁਰ ‘ਚ ਹੋਇਆ ਸੀ ਜਨਮ 

ਉਪਾਸਨਾ ਸਿੰਘ ਦਾ ਜਨਮ 29vਜੂਨ 1975 ਨੂੰ ਹੁਸ਼ਿਆਰਪੁਰ ‘ਚ ਹੋਇਆ ਸੀ । ਉਨ੍ਹਾਂ ਨੇ ਅਣਗਿਣਤ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ ।ਉਪਾਸਨਾ ਸਿੰਘ ਨੇ ਡ੍ਰਾਮੈਟਿਕ ਆਰਟ ‘ਚ ਡਿਗਰੀ ਕੀਤੀ ਹੈ ।


View this post on Instagram

A post shared by Upasana Singh (@upasnasinghofficial)


ਉਪਾਸਨਾ ਸਿੰਘ ਮਹਿਜ਼ ਸੱਤ ਸਾਲ ਦੇ ਸਨ ਜਦੋਂ ਉਨ੍ਹਾਂ ਨੇ ਦੂਰਦਰਸ਼ਨ ‘ਤੇ ਪ੍ਰੋਗਰਾਮ ਦਿੰਦੇ ਸਨ ਪਰ ਬਾਰਾਂ ਤੇਰਾਂ ਸਾਲ ਦੀ ਉਮਰ ‘ਚ ਹੀ ਆਪਣੇ ਲੰਬੇ ਕੱਦ ਕਾਠ ਕਾਰਨ ਉਨ੍ਹਾਂ ਨੂੰ ਹੀਰੋਇਨ ਅਤੇ ਸਟੇਜ ਦੇ ਹੋਰ ਪ੍ਰੋਗਰਾਮ ਵੀ ਮਿਲਣ ਲੱਗ ਪਏ ਸਨ ।

ਟੀਵੀ ਅਦਾਕਾਰ ਨੀਰਜ ਭਾਰਦਵਾਜ ਨਾਲ ਕਰਵਾਇਆ ਵਿਆਹ 

ਉਪਾਸਨਾ ਸਿੰਘ ਦਾ ਵਿਆਹ ਟੈਲੀਵਿਜ਼ਨ ਅਦਾਕਾਰ ਨੀਰਜ ਭਾਰਦਵਾਜ ਨਾਲ ਹੋਇਆ ਹੈ । ਉਪਾਸਨਾ ਸਿੰਘ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ ਉੱਨੀ ਸੌ ਅਠਾਸੀ ‘ਚ ਰਾਜਸਥਾਨੀ ਫ਼ਿਲਮ ਬਾਈ ਚਲੀ ਸਾਸਰੇ ਨਾਲ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਪੰਜਾਬੀ ਫ਼ਿਲਮਾਂ ਦੇ ਵੀ ਆਫਰ ਮਿਲਣ ਲੱਗ ਪਏ ਸਨ ।ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਹਿੱਟ ਫ਼ਿਲਮਾਂ ‘ਚ ਨਜ਼ਰ ਆਏ । 

View this post on Instagram

A post shared by Upasana Singh (@upasnasinghofficial)






 

Related Post