ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਆਪਣੀਆਂ ਰੋਮਾਂਟਿਕ ਤਸਵੀਰਾਂ ਸਾਂਝੀਆਂ ਕਰਦੇ ਹੋਏ ਦੀਵਾਲੀ ਦੀਆਂ ਵਧਾਈਆਂ ਆਪਣੇ ਫੈਨਸ ਨੂੰ ਦਿੱਤੀਆਂ ਹਨ ।

By  Shaminder November 13th 2023 11:37 AM -- Updated: November 13th 2023 11:39 AM
ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ (Katrina Kaif) ਨੇ ਆਪਣੀਆਂ ਰੋਮਾਂਟਿਕ ਤਸਵੀਰਾਂ ਸਾਂਝੀਆਂ ਕਰਦੇ ਹੋਏ ਦੀਵਾਲੀ ਦੀਆਂ ਵਧਾਈਆਂ ਆਪਣੇ ਫੈਨਸ ਨੂੰ ਦਿੱਤੀਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਬਾਲੀਵੁੱਡ ਦੀ ਇਹ ਖੂਬਸੂਰਤ ਜੋੜੀ ਹੱਥਾਂ ‘ਚ ਹੱਥ ਪਾਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । 


ਹੋਰ ਪੜ੍ਹੋ : ਗਾਇਕਾ ਪਰਵੀਨ ਭਾਰਟਾ, ਰਣਜੀਤ ਬਾਵਾ, ਹਿਮਾਂਸ਼ੀ ਖੁਰਾਣਾ ਨੇ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਅਤੇ ਵੀਡੀਓ ਕੀਤੇ ਸਾਂਝੇ

ਵਿੱਕੀ ਕੌਸ਼ਲ ਦਾ ਵਰਕ ਫ੍ਰੰਟ 

ਵਿੱਕੀ ਕੌਸ਼ਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਆਪਣੀ ਫ਼ਿਲਮ ‘ਸੈਮ ਬਹਾਦੁਰ’ ਨੂੰ ਲੈ ਕੇ ਚਰਚਾ ‘ਚ ਹਨ। ਜਿਸ ਦਾ ਬੀਤੇ ਦਿਨੀਂ ਟ੍ਰੇਲਰ ਵੀ ਰਿਲੀਜ਼ ਹੋਇਆ ਸੀ । ਇਸ ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਹੁਣ ਫੈਨਸ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।


ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ ਟਾਈਗਰ-੩ ‘ਚ ਸਲਮਾਨ ਖ਼ਾਨ ਦੇ ਨਾਲ ਨਜ਼ਰ ਆਏਗੀ । ਇਸ ਫ਼ਿਲਮ ਦੇ ਸੈੱਟ ਤੋਂ ਬੀਤੇ ਦਿਨੀਂ ਕੁਝ ਤਸਵੀਰਾਂ ਵੀ ਵਾਇਰਲ ਹੋਈਆਂ ਸਨ ।

View this post on Instagram

A post shared by Katrina Kaif (@katrinakaif)


ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੀ ਨਿੱਜੀ ਜ਼ਿੰਦਗੀ 

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ । ਇਸ ਤੋਂ ਪਹਿਲਾਂ ਇਸ ਜੋੜੀ ਨੇ ਕਦੇ ਵੀ ਆਪਣੇ ਰਿਲੇਸ਼ਨਸ਼ਿਪ ਦੇ ਬਾਰੇ ਖੁੱਲ੍ਹ ਕੇ ਗੱਲਬਾਤ ਨਹੀਂ ਸੀ ਕੀਤੀ । 




Related Post