ਇਹ ਤਸਵੀਰ ਹੈ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਦੀ, ਕੀ ਤੁਸੀਂ ਪਛਾਣਿਆ ?

By  Shaminder September 3rd 2022 03:13 PM

ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਪੁਰਾਣੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸੁਰੀਲੇ ਸਿਤਾਰੇ ਦੀ ਇੱਕ ਪੁਰਾਣੀ ਤਸਵੀਰ (Old Pic) ਵਿਖਾਉਣ ਜਾ ਰਹੇ ਹਾਂ । ਜਿਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

satwinder bugga image From instagram

ਹੋਰ ਪੜ੍ਹੋ : ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਗਾਇਕਾ ਪਰਵੀਨ ਭਾਰਟਾ ਨੇ ਸੰਗਤਾਂ ਨੂੰ ਦਿੱਤੀ ਵਧਾਈ

ਇਨ੍ਹਾਂ ਗੀਤਾਂ ਦੀ ਬਦੌਲਤ ਇੰਡਸਟਰੀ ‘ਚ ਉਸ ਨੇ ਵੱਖਰਾ ਹੀ ਮੁਕਾਮ ਹਾਸਲ ਕੀਤਾ ਹੈ । ਅਸੀਂ ਗੱਲ ਕਰ ਰਹੇ ਹਾਂ ਗਾਇਕ ਸਤਵਿੰਦਰ ਬੁੱਗਾ ਦੀ । ਜੋ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸਰਗਰਮ ਹਨ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ ।

Satwinder bugga Image Source : Instagram

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੀ ਅਗਲੀ ਫ਼ਿਲਮ ‘ਕੈਰੀ ਆਨ ਜੱਟਾ-3’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ

ਜਿਸ ‘ਚ ਉਹ ਆਪਣੀ ਗਾਇਕੀ ਦੇ ਸ਼ੁਰੂਆਤ ਦੌਰ ‘ਚ ਨਜ਼ਰ ਆ ਰਹੇ ਹਨ ਅਤੇ ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਨੇ ਆਪਣੇ ਹੱਥ ‘ਚ ਮਾਈਕ ਫੜਿਆ ਹੋਇਆ ਹੈ । ਸਤਵਿੰਦਰ ਬੁੱਗਾ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਜਿੱਥੇ ਪਾਰਟੀ ਸੌਂਗ ਗਾਏ ਹਨ । ਉੱਥੇ ਹੀ ਕਈ ਸੈਡ ਸੌਂਗ ਵੀ ਗਾਏ ਹਨ ।

satwinder bugga-

ਜਿਸ ‘ਚ ਨੀ ਤੂੰ ਵਿੱਛੜਣ ਵਿੱਛੜਣ ਕਰਦੀ ਏਂ, ਹੋਵੇ ਤੂਤਾਂ ਵਾਲੀ ਠੰਡੀ ਠੰਡੀ ਛਾਂ ਦੋਸਤੋ, ਇਸ਼ਕ ਇਸ਼ਕ ਸਣੇ ਕਈ ਹਿੱਟ ਗੀਤ ਗਾਏ ਹਨ । ਉਨ੍ਹਾਂ ਨੂੰ ਸ਼ੁਰੂ ਤੋਂ ਹੀ ਗਾਇਕੀ ਦਾ ਸ਼ੌਂਕ ਸੀ ਅਤੇ ਗਾਇਕੀ ਦੇ ਗੁਰ ਉਨ੍ਹਾਂ ਨੇ ਸੰਗੀਤ ਸਮਰਾਟ ਚਰਨਜੀਤ ਆਹੁਜਾ ਤੋਂ ਸਿੱਖੇ ਸਨ ।

 

View this post on Instagram

 

A post shared by SATWINDER BUGGA (@satwinderbugga)

Related Post