ਫ਼ਿਲਮ 'ਮਸਤਾਨੇ ' ਦੇ ਮੁਰੀਦ ਹੋਏ ਹਰਭਜਨ ਸਿੰਘ, ਸਟੋਰੀ ਸਾਂਝੀ ਕਰ ਸਾਬਕਾ ਕ੍ਰਿਕਟਰ ਨੇ ਆਖੀ ਵੱਡੀ ਗੱਲ

ਮੌਜੂਦਾ ਸਮੇਂ 'ਚ ਪੰਜਾਬੀ ਫ਼ਿਲਮ ਇੰਡਸਟਰੀ 'ਚ ਕਈ ਤਰ੍ਹਾਂ ਦੇ ਵਿਸ਼ੇ 'ਤੇ ਫਿਲਮਾਂ ਬਣ ਰਹੀਆਂ ਹਨ, ਜਿਨ੍ਹਾਂ ਚੋਂ ਇੱਕ ਫ਼ਿਲਮ ਹੈ 'ਮਸਤਾਨੇ' (Mastany)। ਹੁਣ ਇਸ ਫ਼ਿਲਮ ਨੂੰ ਲੈ ਕੇ ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ (Harbhajan Singh) ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਤੇ ਫ਼ਿਲਮ ਦੀ ਪੂਰੀ ਟੀਮ ਦੀ ਜਮ ਕੇ ਸ਼ਲਾਘਾ ਕੀਤੀ ਹੈ।

By  Pushp Raj August 18th 2023 12:57 PM

Harbhajan Singh praises film Mastany: ਪੰਜਾਬੀ ਫ਼ਿਲਮ ਇੰਡਸਟਰੀ ਦਿਨ-ਬ-ਦਿਨ ਲਗਾਤਾਰ ਸਫਲਤਾ ਦੀਆਂ ਪੌੜੀਆਂ ਚੜ੍ਹ ਰਹੀ ਹੈ। ਮੌਜੂਦਾ ਸਮੇਂ 'ਚ ਪੰਜਾਬੀ ਫ਼ਿਲਮ ਇੰਡਸਟਰੀ 'ਚ ਕਈ ਤਰ੍ਹਾਂ ਦੇ ਵਿਸ਼ੇ 'ਤੇ ਫਿਲਮਾਂ ਬਣ ਰਹੀਆਂ ਹਨ, ਜਿਨ੍ਹਾਂ ਚੋਂ ਇੱਕ ਫ਼ਿਲਮ ਹੈ 'ਮਸਤਾਨੇ' (Mastany)। ਹੁਣ ਇਸ ਫ਼ਿਲਮ ਨੂੰ ਲੈ ਕੇ ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ (Harbhajan Singh)  ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਤੇ ਫ਼ਿਲਮ ਦੀ ਪੂਰੀ ਟੀਮ ਦੀ ਜਮ ਕੇ ਸ਼ਲਾਘਾ ਕੀਤੀ ਹੈ।

ਕ੍ਰਿਕਟਰ ਹਰਭਜਨ ਸਿੰਘ ਵੀ ਫ਼ਿਲਮ 'ਮਸਤਾਨੇ' ਦੇ ਮੁਰੀਦ ਹੋ ਗਏ ਹਨ। ਹਰਭਜਨ ਸਿੰਘ ਨੇ ਹਾਲ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਫ਼ਿਲਮ ਨਾਲ ਸਬੰਧਤ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ  ਨੇ ਫ਼ਿਲਮ ਦਾ ਟ੍ਰੇਲਰ ਵੀ ਸਾਂਝਾ ਕੀਤਾ ਹੈ। 

ਹਰਭਜਨ ਸਿੰਘ ਨੇ ਫ਼ਿਲਮ ਦਾ ਟ੍ਰੇਲਰ ਸਾਂਝਾ ਕਰਦੇ ਹੋਏ ਆਪਣੀ ਪੋਸਟ 'ਚ ਲਿਖਿਆ, 'ਮੈਂ ਇਸ ਫ਼ਿਲਮ ਨੂੰ ਵੇਖਣ ਲਈ ਹੋਰ ਇੰਤਜ਼ਾਰ ਨਹੀਂ ਕਰ ਸਕਦਾ। ' ਇਸ ਦੇ ਨਾਲ ਹੀ ਹਰਭਜਨ ਸਿੰਘ ਨੇ ਤਰਸੇਮ ਜੱਸੜ, ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਸਣੇ ਪੂਰੀ ਫ਼ਿਲਮ ਟੀਮ ਤੇ ਇਸ 'ਚ ਕੰਮ ਕਰਨ ਵਾਲੇ ਕਲਾਕਾਰਾਂ ਦੀ ਜਮ ਕੇ ਤਾਰੀਫ ਵੀ ਕੀਤੀ। ਕ੍ਰਿਕਟਰ ਨੇ ਆਪਣੀ ਪੋਸਟ ਕਲਾਕਾਰਾਂ ਨੂੰ ਟੈਗ ਵੀ ਕੀਤੀ ਹੈ। 

ਦੱਸ ਦੇਈਏ ਕਿ 'ਮਸਤਾਨੇ' ਫ਼ਿਲਮ 'ਚ ਤਰਸੇਮ ਜੱਸੜ, ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬਨਿੰਦਰ ਬੰਨੀ, ਹਨੀ ਮੱਟੂ, ਰਾਹੁਲ ਦੇਵ, ਅਵਤਾਰ ਗਿੱਲ ਤੇ ਆਰਿਫ ਜ਼ਕਾਰੀਆ ਅਹਿਮ ਭੂਮਿਕਾਵਾਂ 'ਚ ਹਨ।

View this post on Instagram

A post shared by Harbhajan Turbanator Singh (@harbhajan3)


ਹੋਰ ਪੜ੍ਹੋ: AP Dhillon: ਸਪੈਸ਼ਲ ਸਕ੍ਰੀਨਿੰਗ ਦੌਰਾਨ ਸਲਮਾਨ ਖਾਨ ਨਾਲ ਮੁਲਾਕਾਤ ਦੌਰਾਨ ਏਪੀ ਢਿੱਲੋਂ ਹੋਏ ਭਾਵੁਕ, ਦੇਖੋ ਵੀਡੀਓ

ਫ਼ਿਲਮ ਨੂੰ ਸ਼ਰਨ ਆਰਟ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ। ਫ਼ਿਲਮ ਨੂੰ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਜੌਹਲ ਤੇ ਰਾਜਵਿੰਦਰ ਸਿੰਘ ਢਿੱਲੋਂ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜੋ ਦੁਨੀਆ ਭਰ 'ਚ 25 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।


Related Post