ਦਿਲਜੀਤ ਦੋਸਾਂਝ ਨੇ ਕਿਹਾ '60ਸਾਲ ਦੀ ਉਮਰ ‘ਚ ਛਕਾਂਗਾ ਅੰਮ੍ਰਿਤ’, ਵੇਖੋ ਵਾਇਰਲ ਵੀਡੀਓ

ਗਾਇਕ ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਦਿਲਜੀਤ ਦੋਸਾਂਝ ਆਪਣੀ ਰਿਟਾਇਰਮੈਂਟ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ।

By  Shaminder May 1st 2023 05:29 PM -- Updated: May 1st 2023 05:35 PM

ਦਿਲਜੀਤ ਦੋਸਾਂਝ (Diljit Dosanjh)  ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜੋੜੀ’ ਨੂੰ ਲੈ ਕੇ ਸੁਰਖੀਆਂ ‘ਚ ਹਨ । ਨਿਮਰਤ ਖਹਿਰਾ ਦੇ ਨਾਲ ਉਨ੍ਹਾਂ ਦੀ ਫ਼ਿਲਮ ਵੀ ਜਲਦ ਹੀ ਰਿਲੀਜ਼ ਹੋਣ ਵਾਲੀ ਹੈ । ਇਸੇ ਦੌਰਾਨ ਗਾਇਕ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਦਿਲਜੀਤ ਦੋਸਾਂਝ ਆਪਣੀ ਰਿਟਾਇਰਮੈਂਟ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ।


ਹੋਰ ਪੜ੍ਹੋ : ਅਫਸਾਨਾ ਖ਼ਾਨ ਨੇ ਵਿਦੇਸ਼ ‘ਚ ਪਤੀ ਨੂੰ ਕੀਤਾ ਮਿਸ, ਵੀਡੀਓ ਕਾਲ ਕਰਕੇ ਦੱਸਿਆ ਦਿਲ ਦਾ ਹਾਲ

View this post on Instagram

A post shared by Diljit Dosanjh (@diljitdosanjh300_)


ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਕਹਿ ਰਹੇ ਹਨ ਕਿ ਉਹ ਪ੍ਰੌਪਰ ਸਿੱਖ ਨਹੀਂ ਹਨ।ਪਰ ਸੱਠ ਸਾਲ ਦੀ ਉਮਰ ‘ਚ ਅੰਮ੍ਰਿਤ ਛਕਣਗੇ ਅਤੇ ਇਸ ਤੋਂ ਬਾਅਦ ਉਨ੍ਹਾਂ ਦੀ ਲੰਮੀ ਦਾੜ੍ਹੀ ਹੋਵੇਗੀ ਅਤੇ ਉਹ ਹਾਲੀਵੁੱਡ ਫ਼ਿਲਮਾਂ ‘ਚ ਕੰਮ ਕਰਨਗੇ । ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਫਿਰ ਅੰਗਰੇਜ਼ੀ ਵੀ ਸਿੱਖਣਗੇ ।


ਦਿਲਜੀਤ ਦੋਸਾਂਝ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਲੋਕ ਵੀ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ  

ਦਿਲਜੀਤ ਦੋਸਾਂਝ ਨੇ ਦਿੱਤੇ ਕਈ ਹਿੱਟ ਗੀਤ 

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਪਰ ਇੱਥੇ ਉਨ੍ਹਾਂ ਦੇ ਕੁਝ ਚੋਣਵੇਂ ਗੀਤਾਂ ਦੀ ਗੱਲ ਕਰਾਂਗੇ ।ਜਿਸ ‘ਚ ‘ਰਾਤ ਦੀ ਗੇੜੀ’, ‘ਪਟਿਆਲਾ ਪੈੱਗ’, ‘ਲਹਿੰਬਰਗਿਨੀ’ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ ।


ਗੀਤਾਂ ਤੋਂ ਇਲਾਵਾ ਦਿਲਜੀਤ ਦੋਸਾਂਝ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । 









Related Post