ਗੋਆ ਦੀਆਂ ਸੜਕਾਂ ‘ਤੇ ਮਸਤੀ ਕਰਦੇ ਦਿਖਾਈ ਦਿੱਤੇ ਦਿਲਜੀਤ ਦੋਸਾਂਝ, ਵੇਖੋ ਤਸਵੀਰਾਂ

ਦਿਲਜੀਤ ਦੋਸਾਂਝ ਬੇਸ਼ੱਕ ਆਪਣੇ ਕੰਮ ‘ਚ ਬਹੁਤ ਜ਼ਿਆਦਾ ਰੁੱਝੇ ਰਹਿੰਦੇ ਹਨ । ਪਰ ਉਹ ਆਪਣੇ ਰੁੱਝੇ ਹੋਏ ਸ਼ੈਡਿਊਲ ਚੋਂ ਕੁਝ ਕੁ ਸਮਾਂ ਮਸਤੀ ਲਈ ਕੱਢ ਹੀ ਲੈਂਦੇ ਹਨ । ਹੁਣ ਉਹ ਗੋਆ ‘ਚ ਮਸਤੀ ਭਰੇ ਪਲਾਂ ਦਾ ਅਨੰਦ ਮਾਣਦੇ ਦਿਖਾਈ ਦਿੱਤੇ ।

By  Shaminder May 27th 2023 10:13 AM

ਦਿਲਜੀਤ ਦੋਸਾਂਝ (Diljit Dosanjh)ਬੇਸ਼ੱਕ ਆਪਣੇ ਕੰਮ ‘ਚ ਬਹੁਤ ਜ਼ਿਆਦਾ ਰੁੱਝੇ ਰਹਿੰਦੇ ਹਨ । ਪਰ ਉਹ ਆਪਣੇ ਰੁੱਝੇ ਹੋਏ ਸ਼ੈਡਿਊਲ ਚੋਂ ਕੁਝ ਕੁ ਸਮਾਂ ਮਸਤੀ ਲਈ ਕੱਢ ਹੀ ਲੈਂਦੇ ਹਨ । ਹੁਣ ਉਹ ਗੋਆ ‘ਚ ਮਸਤੀ ਭਰੇ ਪਲਾਂ ਦਾ ਅਨੰਦ ਮਾਣਦੇ ਦਿਖਾਈ ਦਿੱਤੇ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਗੋਆ ਦੀਆਂ ਸੜਕਾਂ ‘ਤੇ ਆਪਣੇ ਸਾਥੀਆਂ ਦੇ ਨਾਲ ਸਕੂਟੀ ‘ਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ।


ਹੋਰ ਪੜ੍ਹੋ : ਪਰਵੀਨ ਭਾਰਟਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕਾ ਨੇ ਪਤੀ ਦੇ ਨਾਲ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਵਧਾਈ

View this post on Instagram

A post shared by DILJIT DOSANJH (@diljitdosanjh)


ਇਸ ਤੋਂ ਇਲਾਵਾ ਇੱਕ ਵੀਡੀਓ ਵੀ ਗਾਇਕ ਦੇ ਵੱਲੋਂ ਸਾਂਝਾ ਕੀਤਾ ਗਿਆ ਹੈ । ਜਿਸ ‘ਚ ਬਾਲੀਵੁੱਡ ਫ਼ਿਲਮ ਦਾ ਗੀਤ ‘ਜ਼ਿੰਦਗੀ ਇੱਕ ਸਫ਼ਰ ਹੈ ਸੁਹਾਨਾ’ ਚੱਲ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । 

ਦਿਲਜੀਤ ਦੋਸਾਂਝ ਦਾ ਵਰਕ ਫਰੰਟ

ਦਿਲਜੀਤ ਦੋਸਾਂਝ ਵਿਸ਼ਵ ਪੱਧਰ ਦੇ ਸਟਾਰ ਬਣ ਚੁੱਕੇ ਹਨ । ਉਨ੍ਹਾਂ ਨੇ ਕੁਝ ਦਿਨ ਪਹਿਲਾਂ ਕੋਚੇਲਾ ‘ਚ ਪਰਫਾਰਮ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ । ਪੰਜਾਬੀ ਇੰਡਸਟਰੀ ਦੇ ਨਾਲ ਨਾਲ ਉਹ ਬਾਲੀਵੁੱਡ ‘ਚ ਵੀ ਛਾਏ ਹੋਏ ਹਨ ।


ਹਾਲ ਹੀ ‘ਚ ਨਿਮਰਤ ਖਹਿਰਾ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਜੋੜੀ’ ਰਿਲੀਜ਼ ਹੋਈ ਹੈ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਇਲਾਵਾ ਉਹ ਇਮਤਿਆਜ਼ ਅਲੀ ਦੇ ਨਾਲ ਆਪਣੀ ਫ਼ਿਲਮ ‘ਚਮਕੀਲਾ’ ਨੂੰ ਲੈ ਕੇ ਵੀ ਚਰਚਾ ‘ਚ ਹਨ । 

View this post on Instagram

A post shared by DILJIT DOSANJH (@diljitdosanjh)







Related Post