ਦਿਲਜੀਤ ਦੋਸਾਂਝ ਨੇ ਜਸਵੰਤ ਸਿੰਘ ਖਾਲੜਾ ‘ਤੇ ਅਧਾਰਿਤ ਫ਼ਿਲਮ ‘ਪੰਜਾਬ 95’ ਦੀ ਪਹਿਲੀ ਝਲਕ ਕੀਤੀ ਸਾਂਝੀ
ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫ਼ਿਲਮ ਪੰਜਾਬ-95 ਦੀ ਪਹਿਲੀ ਝਲਕ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਬਣੀ ਇਸ ਫ਼ਿਲਮ ਦਾ ਵਰਲਡ ਪ੍ਰੀਮੀਅਰ ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ‘ਚ ਕੀਤਾ ਜਾਵੇਗਾ ।
ਦਿਲਜੀਤ ਦੋਸਾਂਝ (Diljit Dosanjh)ਨੇ ਆਪਣੀ ਨਵੀਂ ਫ਼ਿਲਮ ਪੰਜਾਬ-95 ਦੀ ਪਹਿਲੀ ਝਲਕ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਬਣੀ ਇਸ ਫ਼ਿਲਮ ਦਾ ਵਰਲਡ ਪ੍ਰੀਮੀਅਰ ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ‘ਚ ਕੀਤਾ ਜਾਵੇਗਾ । ਜਿਸ ਦਾ ਐਲਾਨ ਦਿਲਜੀਤ ਦੋਸਾਂਝ ਨੇ ਕੀਤਾ ਹੈ । ਫ਼ਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ-ਨਾਲ ਅਰਜੁਨ ਰਾਮਪਾਲ ਵੀ ਸਕਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੇ ।
ਹੋਰ ਪੜ੍ਹੋ : ਕੈਂਸਰ ਦੇ ਨਾਲ ਜੂਝ ਰਹੇ ਇਸ ਅਦਾਕਾਰ ਦੀ ਗਲਤ ਇਲਾਜ ਕਰਨ ਵਿਗੜੀ ਹਾਲਤ, ਅਦਾਕਾਰ ਨੇ ਇੰਟਰਵਿਊ ‘ਚ ਕੀਤਾ ਖੁਲਾਸਾ
ਇਸ ਫ਼ਿਲਮ ਨੂੰ ਲੈ ਕੇ ਦਿਲਜੀਤ ਦੋਸਾਂਝ ਦੇ ਫੈਨਸ ਵੀ ਪੱਬਾਂ ਭਾਰ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਦੀ ਫ਼ਿਲਮ ‘ਜੋੜੀ’ ਹਿੱਟ ਰਹੀ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਨਿਮਰਤ ਖਹਿਰਾ ਨਜ਼ਰ ਆਏ ਸਨ । ਇਸ ਫ਼ਿਲਮ ਦੇ ਨਾਲ –ਨਾਲ ਗੀਤਾਂ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।
ਦਿਲਜੀਤ ਦੋਸਾਂਝ ਨੇ ਦਿੱਤੇ ਕਈ ਹਿੱਟ ਗੀਤ
ਆਪਣੇ ਕਰੀਅਰ ਦੀ ਸ਼ੁਰੂਆਤ ਦਿਲਜੀਤ ਦੋਸਾਂਝ ਨੇ ਗਾਇਕੀ ਦੇ ਨਾਲ ਕੀਤੀ ਸੀ । ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ‘ਲੱਕ ਤੇਰੇ ਪਤਲੇ ਵਾਸਤੇ ਬਣੀਆਂ ਟੌਮੀ ਦੀਆਂ ਜੀਨਾਂ ਨੀ’, ‘ਲੈਂਬਰਗਿਨੀ’, ‘ਲੱਕ ਟਵੰਟੀ ਏਟ’, ‘ਬਾਬੇ ਭੰਗੜਾ ਪਾਉਂਦੇ ਨੇ’ ਸਣੇ ਇਨ੍ਹਾਂ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗਾਇਕੀ ਦੇ ਨਾਲ ਨਾਲ ਦਿਲਜੀਤ ਦੋਸਾਂਝ ਨੇ ਅਦਾਕਾਰੀ ‘ਚ ਵੀ ਪੈਰ ਰੱਖਿਆ ਅਤੇ ਇਸ ‘ਚ ਵੀ ਕਾਮਯਾਬੀ ਹਾਸਲ ਕੀਤੀ । ਜਿਸ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰਦੇ ਗਏ ਅਤੇ ਕਈ ਹਿੱਟ ਫ਼ਿਲਮਾਂ ਦਿੱਤੀਆਂ ।