ਹਿਨਾ ਖ਼ਾਨ ਨੇ ਕੀਮੋਥੈਰੇਪੀ ਦਾ ਨਿਸ਼ਾਨ ਵਿਖਾਉਂਦੇ ਹੋਏ ਸਾਂਝੀ ਕੀਤੀ ਨਵੀਂ ਤਸਵੀਰ, ਫੈਨਸ ਨੂੰ ਦਿੱਤਾ ਹੈਲਥ ਅਪਡੇਟ

ਅਦਾਕਾਰਾ ਹਿਨਾ ਖ਼ਾਨ ਇਨ੍ਹੀਂ ਦਿਨੀਂ ਬ੍ਰੈਸਟ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਆਪਣੇ ਇਲਾਜ ਦੇ ਦੌਰਾਨ ਦੀਆਂ ਉਹ ਤਸਵੀਰਾਂ ਅਤੇ ਵੀਡੀਓਜ਼ ਵੀ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕਰ ਰਹੀ ਹੈ। ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਇੱਕ ਵੀਡੀਓ ਸਾਂਝਾ ਕੀਤਾ ਹੈ।

By  Shaminder July 29th 2024 02:30 PM

ਅਦਾਕਾਰਾ ਹਿਨਾ ਖ਼ਾਨ ਇਨ੍ਹੀਂ ਦਿਨੀਂ   ਬ੍ਰੈਸਟ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਆਪਣੇ ਇਲਾਜ ਦੇ ਦੌਰਾਨ ਦੀਆਂ ਉਹ ਤਸਵੀਰਾਂ ਅਤੇ ਵੀਡੀਓਜ਼ ਵੀ ਲਗਾਤਾਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕਰ ਰਹੀ ਹੈ। ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਇੱਕ ਵੀਡੀਓ ਸਾਂਝਾ ਕੀਤਾ ਹੈ।ਜਿਸ ‘ਚ ਉਸ ਨੇ ਆਪਣੀ ਕੀਮੋਥੈਰੇਪੀ ਦੇ ਦੌਰਾਨ ਪਏ ਨਿਸ਼ਾਨ ਨੂੰ ਵਿਖਾਇਆ ਹੈ। ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੇ ਗਲੇ ਦੇ ਕੋਲ ਨਿਸ਼ਾਨ ਪਿਆ ਹੋਇਆ ਹੈ।ਇਸ ਵੀਡੀਓ ਦੇ ਨਾਲ ਹੀ ਉਸ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਚੰਗੀਆਂ ਚੀਜ਼ਾਂ ਆਉਣ ਵਾਲੀਆਂ ਹਨ । ਤਸਵੀਰਾਂ ‘ਚ ਉਹ ਮੁਸਕਰਾਉਂਦੀ ਹੋਈ ਦਿਖਾਈ ਦੇ ਰਹੀ ਹੈ। 

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੂੰ ਆਪਣੇ ਕਮਰੇ ‘ਚ ਹੋਇਆ ‘ਭੂਤ’ ਹੋਣ ਦਾ ਅਹਿਸਾਸ, ਵੀਡੀਓ ‘ਚ ਅਦਾਕਾਰਾ ਨੇ ਕੀਤਾ ਖੁਲਾਸਾ

ਹਿਨਾ ਨੇ ਕੁਝ ਦਿਨ ਪਹਿਲਾਂ ਬਿਮਾਰੀ ਬਾਰੇ ਕੀਤਾ ਖੁਲਾਸਾ

ਦੱਸ ਦਈਏ ਕਿ ਹਿਨਾ ਖ਼ਾਨ ਨੇ ਆਪਣੀ ਬਿਮਾਰੀ ਦੇ ਬਾਰੇ ਕੁਝ ਦਿਨ ਪਹਿਲਾਂ ਹੀ ਖੁਲਾਸਾ ਕੀਤਾ ਸੀ । ਜਿਸ ‘ਚ ਉਸ ਨੇ ਦੱਸਿਆ ਸੀ ਕਿ ਉਸ ਨੁੰੂ ਸਟੇਜ-੩ ਦਾ ਬ੍ਰੈਸਟ ਕੈਂਸਰ ਹੈ। ਜਿਸ ਤੋਂ ਬਾਅਦ ਅਦਾਕਾਰਾ ਲਗਾਤਾਰ ਆਪਣਾ ਇਲਾਜ ਕਰਵਾ ਰਹੀ ਹੈ ਅਤੇ ਆਪਣੀ ਸਿਹਤ ਦੇ ਬਾਰੇ ਵੀ ਫੈਨਸ ਦੇ ਨਾਲ ਵੀ ਜਾਣਕਾਰੀ ਸਾਂਝੀ ਕਰ ਰਹੀ ਹੈ।


ਹਿਨਾ ਖ਼ਾਨ ਦਾ ਵਰਕ ਫ੍ਰੰਟ 

ਹਿਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਟੀਵੀ ਇੰਡਸਟਰੀ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਪੰਜਾਬੀ ਇੰਡਸਟਰੀ ‘ਚ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੇ ਨਾਲ ਆਪਣੇ ਫ਼ਿਲਮੀ ਕਰੀਅਰ ਦੀ ਵੀ ਸ਼ੁਰੂਆਤ ਕੀਤੀ । 

View this post on Instagram

A post shared by 𝑯𝒊𝒏𝒂 𝑲𝒉𝒂𝒏 (@realhinakhan)


 


Related Post