ਜੱਸੀ ਗਿੱਲ ਦਾ ਪਰਿਵਾਰ ਦੇ ਨਾਲ ਕਿਊਟ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ, ਪਰਿਵਾਰ ਦੇ ਨਾਲ ਮਸਤੀ ਕਰਦੇ ਆਏ ਨਜ਼ਰ

ਜੱਸੀ ਗਿੱਲ ਦਾ ਆਪਣੇ ਪਰਿਵਾਰ ਦੇ ਨਾਲ ਇੱਕ ਕਿਊੇਟ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੱਸੀ ਗਿੱਲ ਆਪਣੇ ਪਰਿਵਾਰ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ਇਸ ਵੀਡੀਓ ਨੁੰ ਸਾਂਝਾ ਕਰਦੇ ਹੋਏ ਬਹੁਤ ਹੀ ਪਿਆਰਾ ਕੈਪਸ਼ਨ ਦਿੱਤਾ ਹੈ।

By  Shaminder June 3rd 2024 11:03 AM

ਜੱਸੀ ਗਿੱਲ (Jassie Gill) ਦਾ ਆਪਣੇ ਪਰਿਵਾਰ ਦੇ ਨਾਲ ਇੱਕ ਕਿਊੇਟ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੱਸੀ ਗਿੱਲ ਆਪਣੇ ਪਰਿਵਾਰ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ਇਸ ਵੀਡੀਓ ਨੁੰ ਸਾਂਝਾ ਕਰਦੇ ਹੋਏ ਬਹੁਤ ਹੀ ਪਿਆਰਾ ਕੈਪਸ਼ਨ ਦਿੱਤਾ ਹੈ। ਉਨ੍ਹਾਂ ਨੇ ਲਿਖਿਆ ‘ਮੈਨੂੰ ਮੇਰੀ ਗੈਲਰੀ ਚੋਂ ਇਹ ਮਨਮੋਹਕ ਵੀਡੀਓ ਮਿਲਿਆ ਹੈ ਅਤੇ ਮੈਂ ਇਸ ਨੂੰ ਪੋਸਟ ਕਰਨ ਤੋਂ ਰੋਕ ਨਹੀਂ ਸਕਿਆ’।

ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਭਾਨਾ ਭਗੌੜਾ ਦੇ ਪਿਤਾ ਦਾ ਦਿਹਾਂਤ, ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਜਤਾਇਆ ਦੁੱਖ  

ਜੱਸੀ ਗਿੱਲ ਦੇ ਨਾਲ ਉਸ ਦੇ ਪਰਿਵਾਰ ਦਾ ਇਹ ਵੀਡੀਓ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਜਯਾ ਕਿਸ਼ੋਰੀ ਨੇ ਵੀ ਇਸ ਵੀਡੀਓ ‘ਤੇ ਰਿਐਕਸ਼ਨ ਦਿੰਦੇ ਹੋਏ ਕਿਊਟ ਇਮੋਜੀ ਪੋਸਟ ਕੀਤੇ ਹਨ । 

View this post on Instagram

A post shared by Jassie Gill (@jassie.gill)


ਜੱਸੀ ਗਿੱਲ ਦਾ ਵਰਕ ਫ੍ਰੰਟ 

ਜੱਸੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ।

View this post on Instagram

A post shared by Jassie Gill (@jassie.gill)


ਹੁਣ ਤੱਕ ਉਹ ਕਈ ਪਾਲੀਵੁੱਡ ਫ਼ਿਲਮਾਂ ਦੇ ਨਾਲ-ਨਾਲ ਬਾਲੀਵੁੱਡ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ । ਜੱਸੀ ਗਿੱਲ ਦੀ ਹਾਲ ਹੀ ‘ਚ ਫ਼ਿਲਮ ‘ਫੁਰਤੀਲਾ’ ਰਿਲੀਜ਼ ਹੋਈ ਹੈ। ਜੋ ਦਰਸ਼ਕਾਂ ਨੂੰ ਕਾਫੀ ਪਸੰਦ ਆਈ ਹੈ। 



Related Post