ਮਾਸਟਰ ਸਲੀਮ ਨੂੰ ਵੱਡੀ ਰਾਹਤ, ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਮਿਲੀ ਅਗਾਊਂ ਜ਼ਮਾਨਤ
ਮਾਸਟਰ ਸਲੀਮ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ ।ਮਾਸਟਰ ਸਲੀਮ ਵੱਲੋਂ ਅਦਾਲਤ ‘ਚ ਪੇਸ਼ ਹੋਏ ਵਕੀਲ ਨੇ ਅਦਾਲਤ ‘ਚ ਇਹ ਦਲੀਲ ਦਿੱਤੀ ਹੈ ਕਿ ਇਸ ਮਾਮਲੇ ‘ਚ ਗਾਇਕ ਪੂਰਾ ਸਹਿਯੋਗ ਦੇ ਰਿਹਾ ਹੈ ਅਤੇ ਇਸ ਲਈ ਉਸ ਦੀ ਗ੍ਰਿਫਤਾਰੀ ਦੀ ਕੋਈ ਲੋੜ ਨਹੀਂ ਹੈ ।
ਮਾਸਟਰ ਸਲੀਮ (Master Saleem)ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ‘ਚ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ ।ਮਾਸਟਰ ਸਲੀਮ ਵੱਲੋਂ ਅਦਾਲਤ ‘ਚ ਪੇਸ਼ ਹੋਏ ਵਕੀਲ ਨੇ ਅਦਾਲਤ ‘ਚ ਇਹ ਦਲੀਲ ਦਿੱਤੀ ਹੈ ਕਿ ਇਸ ਮਾਮਲੇ ‘ਚ ਗਾਇਕ ਪੂਰਾ ਸਹਿਯੋਗ ਦੇ ਰਿਹਾ ਹੈ ਅਤੇ ਇਸ ਲਈ ਉਸ ਦੀ ਗ੍ਰਿਫਤਾਰੀ ਦੀ ਕੋਈ ਲੋੜ ਨਹੀਂ ਹੈ । ਜਿਸ ਤੋਂ ਬਾਅਦ ਅਦਾਲਤ ਨੇ ਗਾਇਕ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ ।
ਹੋਰ ਪੜ੍ਹੋ : ਜਸਬੀਰ ਜੱਸੀ ਨੇ ਪ੍ਰਸਿੱਧ ਲੇਖਕ ਸੁਰਜੀਤ ਪਾਤਰ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਮਾਸਟਰ ਸਲੀਮ ਡੇਰਾ ਮੁਰਾਦ ਸ਼ਾਹ ਵਿਖੇ ਮਾਤਾ ਚਿੰਤਪੂਰਨੀ ‘ਤੇ ਵਿਵਾਦਿਤ ਬਿਆਨ ਦਿੱਤਾ ਸੀ । ਜਿਸ ਤੋਂ ਬਾਅਦ ਮਾਸਟਰ ਸਲੀਮ ਦੇ ਖਿਲਾਫ ਗੁਰਾਇਆ ਪੁਲਿਸ ਸਟੇਸ਼ਨ ‘ਚ ਗਾਇਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ।
ਮਾਸਟਰ ਸਲੀਮ ਨੇ ਦਿੱਤੇ ਕਈ ਹਿੱਟ ਗੀਤ
ਮਾਸਟਰ ਸਲੀਮ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਮਸਤ ਕਲੰਦਰ, ਮਾਂ ਦਾ ਲਾਡਲਾ, ਲਵ ਆਜ ਕੱਲ੍ਹ ‘ਚ ਗਾਇਆ ‘ਆਹੂੰ ਆਹੂੰ’, ਮੈਂ ਤਾਂ ਐਂਵੇ ਹੀ ਲੁੱਟ ਗਿਆ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
ਮਾਸਟਰ ਸਲੀਮ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਗਾਇਕੀ ਦੀ ਗੁੜ੍ਹਤੀ ਉਨ੍ਹਾਂ ਨੂੰ ਆਪਣੇ ਘਰ ਤੋਂ ਹੀ ਮਿਲੀ ਸੀ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ।