‘ਬੂਹੇ ਬਾਰੀਆਂ’ ਫ਼ਿਲਮ ਦੇ ਟ੍ਰੇਲਰ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਲੈ ਕੇ ਐਕਸਾਈਟਡ ਨੀਰੂ ਬਾਜਵਾ, ਨੱਚ ਗਾ ਕੇ ਕੀਤਾ ਖੁਸ਼ੀ ਦਾ ਇਜ਼ਹਾਰ

ਨੀਰੂ ਬਾਜਵਾ ਦੀ ਫ਼ਿਲਮ ‘ਬੂਹੇ ਬਾਰੀਆਂ’ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਹੈ । ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਅਦਾਕਾਰਾ ਨੀਰੂ ਬਾਜਵਾ ਵੀ ਬੇਹੱਦ ਉਤਸ਼ਾਹਿਤ ਹੈ । ਜਿਸ ਤੋਂ ਬਾਅਦ ਨੀਰੂ ਬਾਜਵਾ ਨੇ ਨੱਚ ਗਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ।

By  Shaminder August 21st 2023 10:30 AM

ਨੀਰੂ ਬਾਜਵਾ (Neeru Bajwa)ਦੀ ਫ਼ਿਲਮ ‘ਬੂਹੇ ਬਾਰੀਆਂ’ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਹੈ । ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।   ਅਦਾਕਾਰਾ ਨੀਰੂ ਬਾਜਵਾ ਵੀ ਬੇਹੱਦ ਉਤਸ਼ਾਹਿਤ ਹੈ   । ਜਿਸ ਤੋਂ ਬਾਅਦ ਨੀਰੂ ਬਾਜਵਾ ਨੇ ਨੱਚ ਗਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ।ਫ਼ਿਲਮ ਮਹਿਲਾ ਪ੍ਰਧਾਨ ਫ਼ਿਲਮ ਹੈ ਜਿਸ ‘ਚ ਮਹਿਲਾਵਾਂ ਦੇ ਦਮਦਾਰ ਕਿਰਦਾਰ ਨੂੰ ਦਰਸਾਇਆ ਗਿਆ ਹੈ ।

ਹੋਰ ਪੜ੍ਹੋ : ਪੰਜਾਬੀਆਂ ਲਈ ਮਾਣ ਦੀ ਗੱਲ, ਲੁਧਿਆਣਾ ਦੇ ਰਾਏਕੋਟ ਦੀ ਧੀ ਸਮਨਦੀਪ ਕੌਰ ਬਣੀ ਕੈਨੇਡਾ ਪੁਲਿਸ ‘ਚ ਅਫਸਰ

ਫ਼ਿਲਮ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਸੀ । ਜਿਸ ‘ਚ ਔਰਤਾਂ ਦੇ ਵੱਖ ਵੱਖ ਕਿਰਦਾਰ ਵੇਖਣ ਨੂੰ ਮਿਲੇ ਸਨ । ਫ਼ਿਲਮ ‘ਚ ਨੀਰੂ ਬਾਜਵਾ, ਰੁਬੀਨਾ ਬਾਜਵਾ, ਗੁਰਪ੍ਰੀਤ ਭੰਗੂ, ਰੁਪਿੰਦਰ ਰੂਪੀ, ਨਿਰਮਲ ਰਿਸ਼ੀ ਸਣੇ ਕਈ ਕਲਾਕਾਰ ਨਜ਼ਰ ਆਉਣਗੇ । 


ਨੀਰੂ ਬਾਜਵਾ ਨੇ ਨਿਭਾਇਆ ਪੁਲਿਸ ਅਫ਼ਸਰ ਦਾ ਕਿਰਦਾਰ 

ਇਸ ਫ਼ਿਲਮ ‘ਚ ਨੀਰੂ ਬਾਜਵਾ ਨੇ ਇੱਕ ਪੁਲਿਸ ਅਫਸਰ ਦਾ ਕਿਰਦਾਰ ਨਿਭਾਇਆ ਹੈ ਜੋ ਦੱਬੀਆਂ ਕੁਚਲੀਆਂ ਔਰਤਾਂ ਦੇ ਲਈ ਪ੍ਰੇਰਣਾ ਸਰੋਤ ਬਣਦੀ ਹੈ । ਇਸ ਫ਼ਿਲਮ ‘ਚ ਨੀਰੂ ਬਾਜਵਾ ਦਾ ਕਿਰਦਾਰ ਵੱਖਰਾ ਹੋਣ ਵਾਲਾ ਹੈ । ਜਿਸ ਨੂੰ ਲੈ ਕੇ ਦਰਸ਼ਕ ਵੀ ਬੇਹੱਦ ਉਤਸ਼ਾਹਿਤ ਹਨ ਅਤੇ ਬੇਸਬਰੀ ਦੇ ਨਾਲ ਫ਼ਿਲਮ ਦੀ ਉਡੀਕ ਕਰ ਰਹੇ ਹਨ ।


ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਈ ਸੀ । ਇਸ ਫ਼ਿਲਮ ‘ਚ ਸਤਿੰਦਰ ਸਰਤਾਜ ਮੁੱਖ ਭੂਮਿਕਾ ‘ਚ ਸਨ ।   

  View this post on Instagram

A post shared by Neeru Bajwa (@neerubajwa)





Related Post