ਨਿਸ਼ਾ ਬਾਨੋ ਨੇ ਪਤੀ ਦੇ ਨਾਲ ਸਾਂਝਾ ਕੀਤਾ ਵੀਡੀਓ ਕਿਹਾ ‘ਲੜਾਈ ਤੋਂ ਬਾਅਦ ਦਾ ਮੂਡ’

ਨਿਸ਼ਾ ਬਾਨੋ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਆਪਣੇ ਪਤੀ ਸਮੀਰ ਮਾਹੀ ਦੇ ਨਾਲ ਨਜ਼ਰ ਆ ਰਹੀ ਹੈ ।

By  Shaminder May 28th 2023 08:00 AM -- Updated: May 28th 2023 07:28 AM

ਨਿਸ਼ਾ ਬਾਨੋ (Nisha Bano) ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਆਪਣੇ ਪਤੀ ਸਮੀਰ ਮਾਹੀ ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਲੜਾਈ ਤੋਂ ਬਾਅਦ ਦਾ ਮੂਡ’।


View this post on Instagram

A post shared by NISHA BANO ( ਨਿਸ਼ਾ ਬਾਨੋ ) (@nishabano)


ਹੋਰ ਪੜ੍ਹੋ : ਦ੍ਰਿਸ਼ਟੀ ਗਰੇਵਾਲ ਆਪਣੀ ਨਵ-ਜਨਮੀ ਧੀ ਨੂੰ ਲੈ ਕੇ ਪਹੁੰਚੀ ਘਰ, ਘਰ ਪਹੁੰਚਣ ‘ਤੇ ਧੀ ਦਾ ਹੋਇਆ ਸ਼ਾਨਦਾਰ ਸਵਾਗਤ

ਵੀਡੀਓ ਦੀ ਬੈਕਗਰਾਊਂਡ ‘ਚ ਗੀਤ ‘ਆਪਾਂ ਦੋਵੇਂ ਰੁੱਸ ਗਏ ਤਾਂ ਮਨਾਉ ਕੌਣ ਵੇ’ ਚੱਲ ਰਿਹਾ ਹੈ । ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਨਿਸ਼ਾ ਬਾਨੋ ਅਤੇ ਸਮੀਰ ਮਾਹੀ ਨੇ ਕੁਝ ਸਮਾਂ ਪਹਿਲਾਂ ਕਰਵਾਇਆ ਵਿਆਹ 

ਨਿਸ਼ਾ ਬਾਨੋ ਅਤੇ ਸਮੀਰ ਮਾਹੀ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਹੈ । ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ ।


ਉੱਥੇ ਹੀ ਉਨ੍ਹਾਂ ਦੇ ਪਤੀ ਸਮੀਰ ਮਾਹੀ ਵੀ ਵਧੀਆ ਅਦਾਕਾਰ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਨਿਸ਼ਾ ਬਾਨੋ ਜਿੱਥੇ ਵਧੀਆ ਅਦਾਕਾਰਾ ਹੈ, ਉੱਥੇ ਹੀ ਉਸ ਨੇ ਕਈ ਗੀਤ ਵੀ ਆਪਣੀ ਆਵਾਜ਼ ‘ਚ ਰਿਲੀਜ਼ ਕੀਤੇ ਹਨ । ਨਿਸ਼ਾ ਬਾਨੋ ਨੂੰ ਅਦਾਕਾਰੀ ਅਤੇ ਮਨੋਰੰਜਨ ਗਤੀਵਿਧੀਆਂ ‘ਚ ਅਕਸਰ ਭਾਗ ਲੈਂਦੀ ਹੁੰਦੀ ਸੀ ਅਤੇ ਇਹੀ ਸ਼ੌਂਕ ਉਸ ਨੂੰ ਅਦਾਕਾਰੀ ਦੇ ਖੇਤਰ ‘ਚ ਲੈ ਕੇ ਆਇਆ ਸੀ ।  

View this post on Instagram

A post shared by Sameer Mahi (@sameermahiofficial)






Related Post