ਰੁਬੀਨਾ ਦਿਲੈਕ ਨੇ ਕਿੰਨਰਾਂ ਦੇ ਲਈ ਬਣਾਇਆ ਖਾਣਾ, ਕਿੰਨਰਾਂ ਦੀ ਸੇਵਾ ‘ਚ ਜੁਟੀ ਅਦਾਕਾਰਾ
ਰੁਬੀਨਾ ਦਿਲੈਕ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੇਂਸੀ ਨੂੰ ਇਨਜੁਆਏ ਕਰ ਰਹੀ ਹੈ ।ਉਹ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਵੀਡੀਓ ਸ਼ੇਅਰ ਕਰ ਰਹੀ ਹੈ । ਹੁਣ ਅਦਾਕਾਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ।

ਰੁਬੀਨਾ ਦਿਲੈਕ (Rubina Dilaik) ਇਨ੍ਹੀਂ ਦਿਨੀਂ ਆਪਣੀ ਪ੍ਰੈਗਨੇਂਸੀ ਨੂੰ ਇਨਜੁਆਏ ਕਰ ਰਹੀ ਹੈ ।ਉਹ ਸੋਸ਼ਲ ਮੀਡੀਆ ‘ਤੇ ਵੀ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਵੀਡੀਓ ਸ਼ੇਅਰ ਕਰ ਰਹੀ ਹੈ । ਹੁਣ ਅਦਾਕਾਰਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਕਿੰਨਰਾਂ ਨੂੰ ਖਾਣਾ ਬਣਾ ਕੇ ਖੁਆ ਰਹੀ ਹੈ । ਰੁਬੀਨਾ ਦਿਲੈਕ ਨੇ ਉਨ੍ਹਾਂ ਦੇ ਲਈ ਹਲਵਾ ਪੂਰੀ ਅਤੇ ਹੋਰ ਕਈ ਪਕਵਾਨ ਬਣਾਏ ਹਨ । ਇਸ ਤੋਂ ਬਾਅਦ ਉਹ ਉਨ੍ਹਾਂ ਤੋਂ ਆਸ਼ੀਰਵਾਦ ਵੀ ਲੈਂਦੀ ਹੋਈ ਦਿਖਾਈ ਦਿੱਤੀ ।
ਕੁਝ ਦਿਨ ਪਹਿਲਾਂ ਪ੍ਰੈਗਨੇਂਸੀ ਦਾ ਕੀਤਾ ਐਲਾਨ
ਬੀਤੇ ਦਿਨੀਂ ਅਦਾਕਾਰਾ ਨੇ ਕੁਝ ਤਸਵੀਰਾਂ ਆਪਣੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਸਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਆਪਣੀ ਪ੍ਰੈਗਨੇਂਸੀ ਦਾ ਐਲਾਨ ਕੀਤਾ ਸੀ ।
ਇਸ ਤੋਂ ਪਹਿਲਾਂ ਉਸ ਦੇ ਪ੍ਰੈਗਨੇਂਟ ਹੋਣ ਦੀਆਂ ਖਬਰਾਂ ਆ ਰਹੀਆਂ ਸਨ, ਪਰ ਅਦਾਕਾਰਾ ਨੇ ਆਫੀਸ਼ੀਅਲ ਤੌਰ ‘ਤੇ ਇਸ ਦਾ ਐਲਾਨ ਨਹੀਂ ਸੀ ਕੀਤਾ ।
ਪਰ ਉਸ ਦੇ ਵੱਲੋਂ ਅਧਿਕਾਰਕ ਤੌਰ ‘ਤੇ ਐਲਾਨ ਕਰਨ ਤੋਂ ਇਨ੍ਹਾਂ ਖਬਰਾਂ ‘ਤੇ ਮੁਹਰ ਲੱਗ ਗਈ ਸੀ । ਰੁਬੀਨਾ ਦਿਲੈਕ ਕਈ ਰਿਆਲਟੀ ਸ਼ੋਅਸ ਅਤੇ ਸੀਰੀਅਲ ‘ਚ ਨਜ਼ਰ ਆ ਚੁੱਕੀ ਹੈ ਅਤੇ ਜਲਦ ਹੀ ਉਹ ਪੰਜਾਬੀ ਇੰਡਸਟਰੀ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ ।