ਰੁਬੀਨਾ ਦਿਲੈਕ ਨੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ,ਵੈਕੇਸ਼ਨ ਇਨਜੁਆਏ ਕਰ ਰਹੀ ਅਦਾਕਾਰਾ
ਰੁਬੀਨਾ ਦਿਲੈਕ ਇਨ੍ਹੀਂ ਦਿਨੀਂ ਆਪਣੀ ਪਹਿਲੀ ਪ੍ਰੈਗਨੇਂਸੀ ਨੂੰ ਖੂਬ ਇਨਜੁਆਏ ਕਰ ਰਹੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ।ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਵੈਕੇਸ਼ਨ ਇਨਜੁਆਏ ਕਰ ਰਹੀ ਹੈ ।
ਰੁਬੀਨਾ ਦਿਲੈਕ(Rubina Dilaik) ਇਨ੍ਹੀਂ ਦਿਨੀਂ ਆਪਣੀ ਪਹਿਲੀ ਪ੍ਰੈਗਨੇਂਸੀ ਨੂੰ ਖੂਬ ਇਨਜੁਆਏ ਕਰ ਰਹੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ।ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਵੈਕੇਸ਼ਨ ਇਨਜੁਆਏ ਕਰ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ । ਅਦਾਕਾਰਾ ਨੇ ਬੀਤੇ ਦਿਨੀਂ ਅਧਿਕਾਰਕ ਤੌਰ ‘ਤੇ ਆਪਣੀ ਪਹਿਲੀ ਪ੍ਰੈਗਨੇਂਸੀ ਦਾ ਐਲਾਨ ਕੀਤਾ ਹੈ ।

ਅਦਾਕਾਰਾ ਨੇ ਕੁਝ ਤਸਵੀਰਾਂ ਆਪਣੇ ਪਤੀ ਦੇ ਨਾਲ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ‘ਚ ਅਦਾਕਾਰਾ ਪਤੀ ਅਭਿਨਵ ਸ਼ੁਕਲਾ ਦੇ ਨਾਲ ਦਿਖਾਈ ਦੇ ਰਹੀ ਹੈ । ਅਦਾਕਾਰਾ ਬੇਬੀ ਮੂਨ ਦੇ ਦੌਰਾਨ ਸ਼ਾਰਟ ਡਰੈੱਸ ‘ਚ ਆਪਣੇ ਬੇਬੀ ਬੰਪ ਨੂੰ ਦਿਖਾਉਂਦੀ ਹੋਈ ਨਜ਼ਰ ਆਈ । ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ।

2018 ‘ਚ ਕਰਵਾਇਆ ਵਿਆਹ
ਰੁਬੀਨਾ ਅਤੇ ਅਭਿਨਵ ਨੇ ਕਈ ਸਾਲਾਂ ਤੱਕ ਇੱਕ ਦੂਜੇ ਨੂੰ ਡੇਟ ਕੀਤਾ ਸੀ । ਇਹ ਜੋੜੀ ੨੦੧੮ ‘ਚ ਵਿਆਹ ਦੇ ਬੰਧਨ ‘ਚ ਬੱਝੀ ਸੀ । ਵਿਆਹ ਤੋਂ ਪੰਜ ਸਾਲ ਬਾਅਦ ਪਹਿਲੀ ਵਾਰ ਇਹ ਜੋੜੀ ਪਹਿਲੇ ਬੱਚੇ ਦੇ ਮਾਪੇ ਬਣਨਗੇ ।ਅਦਾਕਾਰਾ ਰੁਬੀਨਾ ਦਿਲੈਕ ਦੇ ਨਾਲ ਨਾਲ ਉਸ ਦਾ ਪਤੀ ਅਤੇ ਪਰਿਵਾਰਕ ਮੈਂਬਰ ਵੀ ਘਰ ‘ਚ ਨੰਨ੍ਹੇ ਮਹਿਮਾਨ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।