ਸ਼ਹਿਨਾਜ਼ ਗਿੱਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਫੈਨਸ ਨੇ ਕੀਤੀ ਅਦਾਕਾਰਾ ਲਈ ਪ੍ਰਾਰਥਨਾ

ਸ਼ਹਿਨਾਜ਼ ਗਿੱਲ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ । ਜਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਹਸਪਤਾਲ ਚੋਂ ਬਾਹਰ ਆਉਂਦੀ ਹੋਈ ਵਿਖਾਈ ਦੇ ਰਹੀ ਹੈ ।

By  Shaminder October 11th 2023 05:35 PM

ਸ਼ਹਿਨਾਜ਼ ਗਿੱਲ (Shehnaaz Gill) ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ । ਜਿਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਹਸਪਤਾਲ ਚੋਂ ਬਾਹਰ ਆਉਂਦੀ ਹੋਈ ਵਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ।ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਅਦਾਕਾਰਾ ਦੇ ਫੈਨਸ ਨੇ ਸੁੱਖ ਦਾ ਸਾਹ ਲਿਆ ਹੈ । 


ਹੋਰ ਪੜ੍ਹੋ : 
ਪੰਜਾਬੀ ਗਾਇਕ ਗੀਤਾ ਜ਼ੈਲਦਾਰ ਦਾ ਅੱਜ ਹੈ ਜਨਮ ਦਿਨ, ਜਾਣੋ ਕਿਸ ਗੀਤ ਦੇ ਨਾਲ ਇੰਡਸਟਰੀ ‘ਚ ਬਣੀ ਪਛਾਣ

ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਥੈਂਕਸ ਫਾਰ ਕਮਿੰਗ’ ਆਈ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਸਰਾਹਿਆ ਗਿਆ ਸੀ । ਇਸ ਤੋਂ ਪਹਿਲਾਂ ਉਹ ਫ਼ਿਲਮ ਸਲਮਾਨ ਖ਼ਾਨ ਦੇ ਨਾਲ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ‘ਚ ਨਜ਼ਰ ਆਈ ਸੀ ।


ਜਲਦ ਹੀ ਅਦਾਕਾਰਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੀ ਹੈ । ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਵੀ ਉਨ੍ਹਾਂ ਦੇ ਨਾਲ ਦਿਖਾਈ ਦੇਣਗੇ । ਫ਼ਿਲਮ ‘ਰੰਨਾਂ ‘ਚ ਧੰਨਾ’ ‘ਚ ਸ਼ਹਿਨਾਜ਼ ਦੇ ਨਾਲ ਸੋਨਮ ਬਾਜਵਾ ਵੀ ਅਦਾਕਾਰੀ ਕਰਦੀ ਦਿਖਾਈ ਦੇਵੇਗੀ ।ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਪ੍ਰੋਜੈਕਟ ‘ਚ ਅਦਾਕਾਰਾ ਕੰਮ ਕਰਨ ਜਾ ਰਹੀ ਹੈ । ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੇ ਸ਼ੋਅ ‘ਦੇਸੀ ਵਾਈਬਸ ਵਿਦ ਸ਼ਹਿਨਾਜ਼ ਗਿੱਲ’ ਨੂੰ ਲੈ ਕੇ ਵੀ ਚਰਚਾ ‘ਚ ਹੈ ।  

View this post on Instagram

A post shared by Varinder Chawla (@varindertchawla)






Related Post