ਕੇਂਦਰ ਸਰਕਾਰ ਨੇ ਫ਼ਿਲਮਾਂ ਅਤੇ ਟੀਵੀ ਸੀਰੀਅਲਾਂ ਦੀ ਸ਼ੂਟਿੰਗ ਕਰਨ ਦੀ ਦਿੱਤੀ ਇਜਾਜ਼ਤ, ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦਾ ਕਰਨਾ ਪਵੇਗਾ ਪਾਲਣ

By  Rupinder Kaler August 24th 2020 11:11 AM

ਕੋਰੋਨਾ ਵਾਇਰਸ ਦਾ ਅਸਰ ਦੇਸ਼ ਦੀ ਅਰਥ ਵਿਵਸਥਾ ‘ਤੇ ਵੀ ਪਿਆ ਹੈ । ਕੰਮ ਕਾਜ ਠੱਪ ਹੋਣ ਕਾਰਨ ਦੇਸ਼ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ । ਪਰ ਹੁਣ ਹੌਲੀ ਹੌਲੀ ਸਰਕਾਰ ਨੇ ਕੁਝ ਰਿਆਇਤਾਂ ਦੇ ਨਾਲ ਕੰਮ-ਧੰਦੇ ਮੁੜ ਤੋਂ ਸ਼ੁਰੂ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ । ਕੇਂਦਰ ਸਰਕਾਰ ਨੇ ਫ਼ਿਲਮਾਂ ਅਤੇ ਟੀਵੀ ਸੀਰੀਅਲਾਂ ਦੀ ਸ਼ੂਟਿੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਸ਼ੂਟਿੰਗ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੂਟਿੰਗ ਹੁਣ ਦੁਬਾਰਾ ਸ਼ੁਰੂ ਕੀਤੀ ਜਾ ਸਕਦੀ ਹੈ ਪਰ ਇਸ ਲਈ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਸੂਚਨਾ ਤੇ ਪ੍ਰਸਾਰਣ ਮੰਤਰੀ ਨੇ ਕਿਹਾ ਕਿ ਫਿਲਮ ਤੇ ਟੀਵੀ ਸੀਰੀਅਲ ਪ੍ਰੋਡਕਸ਼ਨ ਨੂੰ ਕਰੀਬ 6 ਮਹੀਨਿਆਂ ਤੋਂ ਰੋਕ ਦਿੱਤਾ ਗਿਆ ਸੀ। ਕੁਝ ਰਾਜਾਂ ਵਿੱਚ ਆਗਿਆ ਨਾਲ ਛੋਟੇ ਰੂਪ ਵਿੱਚ ਸ਼ੂਟਿੰਗ ਸ਼ੁਰੂ ਹੋਈ ਸੀ। ਹੁਣ ਇਸ ਵਿਸ਼ੇ ਵਿੱਚ ਦਿਸ਼ਾ-ਨਿਰਦੇਸ਼ ਤੈਅ ਕੀਤੇ ਗਏ ਹਨ। ਸ਼ੂਟਿੰਗ ਸਮੇਂ ਕਿਰਦਾਰ ਨਿਭਾਉਣ ਵਾਲਾ ਅਦਾਕਾਰ ਮਾਸਕ ਨਹੀਂ ਲਾਏਗਾ ਪਰ ਬਾਕੀ ਹਰ ਕਿਸੇ ਲਈ ਮਾਸਕ ਲਾਉਣਾ ਲਾਜ਼ਮੀ ਹੈ।

Related Post