‘ਚੱਲ ਮੇਰਾ ਪੁੱਤ 2’ (Chal Mera Putt 2) ਜੋ ਕਿ ਮੁੜ ਤੋਂ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋਣ ਵਾਲੀ ਹੈ । ਜੀ ਹਾਂ 27 ਅਗਸਤ ਨੂੰ ਇਹ ਫ਼ਿਲਮ ਇੱਕ ਫਿਰ ਤੋਂ ਦੇਸ਼-ਵਿਦੇਸ਼ ਹਰ ਪਾਸੇ ਰਿਲੀਜ਼ ਹੋ ਰਹੀ ਹੈ। ਜਿਸ ਕਰਕੇ ਇਸ ਫ਼ਿਲਮ ਦੇ ਨਵਾਂ ਗੀਤ ਵੀ ਦਰਸ਼ਕਾਂ ਦੇ ਰੁਬਰੂ ਹੋ ਰਹੇ ਨੇ। ਇਸ ਸਿਲਸਿਲੇ ਦੇ ਚੱਲਦੇ ਫ਼ਿਲਮ ਦਾ ਇੱਕ ਹੋਰ ਇਮੋਸ਼ਨਲ ਗੀਤ ਮਾਂ-ਬਾਪ (Maa Baap) ਦਰਸ਼ਕਾਂ ਦੇ ਸਨਮੁੱਖ ਹੋ ਗਿਆ ਹੈ।
Image Source : youtube
ਹੋਰ ਪੜ੍ਹੋ : ਸੁਸ਼ਮਿਤਾ ਸੇਨ ਦੀ ਭਾਬੀ ਚਾਰੂ ਅਸੋਪਾ ਨੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਆਪਣੇ ਪਤੀ ਰਾਜੀਵ ਸੇਨ ਦੇ ਨਾਲ ਨਵੇਂ ਘਰ ਦੀ ਵੀ ਦਿੱਤੀ ਜਾਣਕਾਰੀ
ਇਸ ਗੀਤ ਨੂੰ ਅਮਰਿੰਦਰ ਗਿੱਲ ( Amrinder Gill ) ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਆਪਣੇ ਗੀਤ ਦੇ ਰਾਹੀਂ ਉਨ੍ਹਾਂ ਨੇ ਵਿਦੇਸ਼ਾਂ 'ਚ ਵੱਸਦੇ ਨੌਜਵਾਨ ਮੁੰਡੇ-ਕੁੜੀਆਂ ਦੇ ਸੰਘਰਸ਼ ਨੂੰ ਬਹੁਤ ਹੀ ਦਿਲ ਛੂਹ ਜਾਣ ਵਾਲੇ ਅੰਦਾਜ਼ ਦੇ ਨਾਲ ਬਿਆਨ ਕੀਤਾ ਹੈ। ਗੀਤ ‘ਚ ਦੇਖਣ ਨੂੰ ਮਿਲ ਰਿਹਾ ਹੈ ਕਿ ਪੰਜਾਬੀ ਮੁੰਡੇ-ਕੁੜੀਆਂ ਆਪਣੇ ਪਰਿਵਾਰਾਂ ਤੋਂ ਦੂਰ ਵਿਦੇਸ਼ਾਂ ‘ਚ ਸਖਤ ਮਿਹਨਤਾਂ ਕਰਨ ਲਈ ਮਜ਼ਬੂਰ ਨੇ। ਇਹ ਗੀਤ ਹਰ ਇੱਕ ਦੀਆਂ ਅੱਖਾਂ ਨੂੰ ਨਮ ਕਰ ਰਿਹਾ ਹੈ। ਕਿਉਂਕਿ ਪੰਜਾਬ ਦੇ ਇੱਕ ਬਹੁਤ ਵੱਡਾ ਹਿੱਸਾ ਵਿਦਿਆਰਥੀਆਂ ਦੇ ਰੂਪ ‘ਚ ਵਿਦੇਸ਼ਾਂ ‘ਚ ਪਹੁੰਚਿਆ ਹੋਇਆ ਹੈ। ਜੋ ਕਿ ਸਰਕਾਰਾਂ ਉੱਤੇ ਵੀ ਸਵਾਲੀਆ ਨਿਸ਼ਾਨ ਚੁੱਕਦਾ ਹੈ।
Image Source : youtube
ਹੋਰ ਪੜ੍ਹੋ : ਗੀਤਾ ਬਸਰਾ ਆਪਣੇ ਪੁੱਤਰ ਨੂੰ ਲੋਰੀ ਦੇ ਕੇ ਸੁਲਾਉਂਦੀ ਆਈ ਨਜ਼ਰ, ਧੀ ਹਿਨਾਇਆ ਹੀਰ ਵੀ ਆਪਣੀ ਮੰਮੀ ਨੂੰ ਕਾਪੀ ਕਰਦੀ ਆਈ ਨਜ਼ਰ, ਦੇਖੋ ਵੀਡੀਓ
ਜੇ ਗੱਲ ਕਰੀਏ ਇਸ ਫ਼ਿਲਮ ਦੀ ਤਾਂ ਉਸ ‘ਚ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਦੇ ਵਿਦੇਸ਼ਾਂ ‘ਚ ਪੱਕੇ ਹੋਣ ਦੀ ਕਹਾਣੀ ਨੂੰ ਬਿਹਤਰੀਨ ਢੰਗ ਦੇ ਨਾਲ ਬਿਆਨ ਕੀਤਾ ਜਾਵੇਗਾ ਅਤੇ ਇੱਕ ਵਾਰ ਫਿਰ ਤੋਂ ਸਾਂਝੇ ਪੰਜਾਬ ਨੂੰ ਇਕੱਠੇ ਪੇਸ਼ ਕੀਤਾ ਜਾਵੇਗਾ । ਇਸ ਫ਼ਿਲਮ ‘ਚ ਅਮਰਿੰਦਰ ਗਿੱਲ, ਸਿੰਮੀ ਚਾਹਲ, ਗੁਰਸ਼ਬਦ, ਗੈਰੀ ਸੰਧੂ, ਹਰਦੀਪ ਗਿੱਲ, ਇਫ਼ਤਿਖ਼ਾਰ ਠਾਕੁਰ, ਨਾਸਿਰ ਚਿਨੋਟੀ, ਅਕਰਮ ਉਦਾਸ ਸਣੇ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ । ਜਨਜੋਤ ਸਿੰਘ ਵੱਲੋਂ ‘ਚੱਲ ਮੇਰਾ ਪੁੱਤ 2’ ਨੂੰ ਡਾਇਰੈਕਟ ਕੀਤਾ ਗਿਆ ਹੈ । ਇਹ ਫ਼ਿਲਮ ਰਿਦਮ ਬੁਆਏਜ਼ ਦੇ ਲੇਬਲ ਹੇਠ 27 ਅਗਸਤ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ ।