ਗਲਤ ਖਾਣ ਪੀਣ ਦੀਆਂ ਆਦਤਾਂ ਕਾਰਨ ਕਈ ਵਾਰ ਸਾਨੂੰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਅੱਜ ਕੱਲ੍ਹ ਦੇ ਸਮੇਂ ‘ਚ ਕਬਜ਼ ਦੀ ਸਮੱਸਿਆ ਆਮ ਵੇਖਣ ਨੂੰ ਮਿਲਦੀ ਹੈ । ਪਰ ਇਸ ਸਮੱਸਿਆ ਤੋਂ ਤੁਸੀਂ ਨਿਜ਼ਾਤ ਪਾ ਸਕਦੇ ਹੋ । ਇਸ ਲਈ ਤੁਹਾਨੂੰ ਆਪਣੇ ਕਿਚਨ ਚੋਂ ਹੀ ਕੁਝ ਚੀਜ਼ਾਂ ਮਿਲ ਜਾਣਗੀਆਂ ।ਇਹ ਚੀਜ਼ਾਂ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ‘ਚ ਮਦਦਗਾਰ ਹੋ ਸਕਦੀਆਂ ਹਨ ।ਸਭ ਤੋਂ ਪਹਿਲਾਂ ਗੱਲ ਕਰਦੇ ਹਾਂ ਜੀਰੇ ਦੀ । ਇਹ ਸਿਰਫ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ । ਬਲਕਿ ਸਿਹਤ ਲਈ ਵੀ ਬਹੁਤ ਲਾਭਦਾਇਕ ਹੈ । ਜ਼ੀਰੇ ਦੇ ਪਾਣੀ ਦਾ ਸੇਵਨ ਕਰਨ ਦੇ ਨਾਲ ਇਸ ਤੋਂ ਰਾਹਤ ਪਾਈ ਜਾ ਸਕਦੀ ਹੈ ।