Vicky and Katrina Kaif : ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਤੇ ਅਦਾਕਾਰ ਵਿੱਕੀ ਕੌਸ਼ਲ ਨੂੰ ਬੀਤੇ ਦਿਨੀਂ ਇੱਕ ਅਣਪਛਾਤੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਨੇ ਧਮਕੀ ਦੇਣ ਵਾਲੇ ਮੁੰਬਈ ਦੇ ਇੱਕ ਵਿਕਅਤੀ ਨੂੰ ਗ੍ਰਿਫ਼ਤਾਰ ਕਰਕੇ ਅੱਜ ਕੋਰਟ ਵਿੱਚ ਪੇਸ਼ ਕੀਤਾ ਸੀ। ਕੋਰਟ ਨੇ ਉਕਤ ਮੁਲਜ਼ਮ ਨੂੰ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਬਾਲੀਵੁੱਡ ਸਟਾਰ ਜੋੜੀ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਵਿੱਕੀ ਕੌਸ਼ਲ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮ ਨੂੰ ਬਾਂਦਰਾ ਦੀ ਅਦਾਲਤ 'ਚ ਪੇਸ਼ ਕੀਤਾ।
Man who gave death threats to Vicky Kaushal, Katrina Kaif sent to two-day police custody
Read @ANI Story | https://t.co/R80vhIHpzK#VickyKaushal #KatrinaKaif #deaththreat #MumbaiPolice pic.twitter.com/QTya9e8zBE
— ANI Digital (@ani_digital) July 26, 2022
ਇਸ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਅਦਾਲਤ ਨੇ ਉਕਤ ਵਿਅਕਤੀ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਪਿਛਲੇ ਕਾਫੀ ਸਮੇਂ ਤੋਂ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਧਮਕੀਆਂ ਦੇ ਰਿਹਾ ਸੀ, ਜਿਸ ਕਾਰਨ ਵਿੱਕੀ ਕੌਸ਼ਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਹੁਣ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੀਡੀਆ ਰਿਪੋਰਟਸ ਮੁਤਾਬਕ ਕੈਟਰੀਨਾ ਅਤੇ ਵਿੱਕੀ ਕੌਸ਼ਲ ਨੂੰ ਧਮਕੀਆਂ ਦੇਣ ਵਾਲੇ ਵਿਅਕਤੀ ਦਾ ਨਾਂ ਮਨਵਿੰਦਰ ਸਿੰਘ ਹੈ, ਜੋ ਹੁਣ ਪੁਲਿਸ ਦੀ ਹਿਰਾਸਤ 'ਚ ਹੈ। ਮਨਵਿੰਦਰ ਕੈਟਰੀਨਾ ਕੈਫ ਦਾ ਬਹੁਤ ਵੱਡਾ ਫੈਨ ਹੈ ਅਤੇ ਅਦਾਕਾਰਾ ਨਾਲ ਵਿਆਹ ਵੀ ਕਰਵਾਉਣਾ ਚਾਹੁੰਦਾ ਸੀ।
ਇਸੇ ਕਾਰਨ ਮਨਵਿੰਦਰ ਪਿਛਲੇ ਕੁਝ ਮਹੀਨਿਆਂ ਤੋਂ ਸੋਸ਼ਲ ਮੀਡੀਆ 'ਤੇ ਕੈਟਰੀਨਾ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਿਹਾ ਸੀ। ਦੱਸ ਦਈਏ ਕਿ ਵਿੱਕੀ ਕੌਸ਼ਲ ਦੀ ਸ਼ਿਕਾਇਤ ਦੇ ਆਧਾਰ 'ਤੇ ਸਾਂਤਾਕਰੂਜ਼ ਪੁਲਿਸ ਸਟੇਸ਼ਨ 'ਚ ਦੋਸ਼ੀ ਦੇ ਖਿਲਾਫ ਆਈਪੀਸੀ ਦੀ ਧਾਰਾ 506-2 (ਅਪਰਾਧਿਕ ਧਮਕੀ) ਅਤੇ 354-ਡੀ (ਪਿੱਛਾ ਕਰਨਾ) ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।
ਹੋਰ ਪੜ੍ਹੋ: ਦੀਪਿਕਾ ਪਾਦੂਕੋਣ ਨੇ ਫਿਲਮ 'ਪਠਾਨ' ਤੋਂ ਸ਼ੇਅਰ ਕੀਤਾ ਆਪਣਾ ਫਰਸਟ ਲੁੱਕ, ਐਕਸ਼ਨ ਸੀਨ ਕਰਦੀ ਨਜ਼ਰ ਆਵੇਗੀ ਅਦਾਕਾਰਾ
29 ਮਈ ਨੂੰ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੇ ਸਿਨੇਮਾ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿਨੇਮਾ ਜਗਤ ਨਾਲ ਜੁੜੇ ਕਈ ਸਿਤਾਰਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ 'ਚ ਸਲਮਾਨ ਖਾਨ, ਮਨੂੰ ਪੰਜਾਬੀ, ਸਵਰਾ ਭਾਸਕਰ ਸਣੇ ਹੋਰ ਵੀ ਕਈ ਸੈਲਬਸ ਦੇ ਨਾਂਅ ਸ਼ਾਮਿਲ ਹਨ। ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਵਿੱਕੀ ਕੌਸ਼ਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।