ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅੱਜ ਹੈ ਪ੍ਰਕਾਸ਼ ਦਿਹਾੜਾ, ਦਰਸ਼ਨ ਔਲਖ ਨੇ ਸੰਗਤਾਂ ਨੂੰ ਦਿੱਤੀ ਵਧਾਈ

By  Shaminder June 15th 2022 12:50 PM

ਅੱਜ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (Guru Hargobind Sahib ji)  ਦਾ ਅੱਜ ਪ੍ਰਕਾਸ਼ ਦਿਹਾੜਾ (Parkash Purb) ਮਨਾਇਆ ਜਾ ਰਿਹਾ ਹੈ । ਗੁਰਦੁਆਰਾ ਸਾਹਿਬ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਵਧਾਈ ਦੇ ਰਹੇ ਹਨ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ।

hargobind sahib ji-min image From instagram

ਉਨ੍ਹਾਂ ਨੇ ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਧੰਨੁ ਧੰਨੁ ਪਿਤਾ ਧੰਨੁ ਧੰਨੁ ਕੁਲੁ !!ਧੰਨੁ ਧੰਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ!! ਧੰਨ ਧੰਨ ਛੇਵੇਂ ਪਾਤਸਾਹਿ ਸ੍ਰੀ ਅਕਾਲ ਤਖਤ ਦੇ ਸਿਰਜਨਹਾਰ ਮੀਰੀ ਪੀਰੀ ਦੇ ਮਾਲਕ ਸੀ੍ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਅੱਜ ਦਿਹਾੜੇ ਪਿਤਾ ਸ੍ਰੀ ਗੁਰੂ ਅਰਜਨ ਦੇਵ ਜੀ ਮਾਤਾ ਗੰਗਾ ਜੀ ਦੇ ਗ੍ਰਹਿ ਗੁਰੂ ਕੀ ਵਡਾਲੀ(ਅੰਮਿ੍ਤਸਰ)ਵਿਖੇ ਅਵਤਾਰ ਧਾਰਿਆ ਸੀ।

Darshan Aulakh image From instagram

ਗੁਰੂ ਸਾਹਿਬ ਜੀ ਦੇ"ਪ੍ਰਕਾਸ ਪੁਰਬ"ਦਿਵਸ ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ ਹੋਵਣ ਜੀ!! ਅਤੇ ਹਾੜ ਮਹੀਨੇ ਦੀ ,ਸੰਗਰਾਂਦ, ਦੀ ਸਰਬੱਤ ਦੇ ਭਲੇ ਦੀ ਅਰਦਾਸ’। ਦਰਸ਼ਨ ਔਲਖ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਹਰ ਕੋਈ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦੇ ਰਿਹਾ ਹੈ ।

Darshan Aulakh image From instagram

ਦੱਸ ਦਈਏ ਕਿ ਦਰਸ਼ਨ ਔਲਖ ਅਕਸਰ ਹਰ ਗੁਰ-ਪੁਰਬ ’ਤੇ ਪੋਸਟਾਂ ਪਾਉਂਦੇ ਹਨ । ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਇਸ ਦੇ ਨਾਲ ਹੀ ਉਹ ਬਾਲੀਵੁੱਡ ਇੰਡਸਟਰੀ ‘ਚ ਕਈ ਵੱਡੇ ਸਿਤਾਰਿਆਂ ਦੇ ਨਾਲ ਵੀ ਕੰਮ ਕਰ ਚੁੱਕੇ ਹਨ ।

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

Related Post