ਦਰਸ਼ਨ ਔਲਖ ਨੇ ਸ੍ਰੀ ਕਰਤਾਰਪੁਰ ਸਾਹਿਬ ‘ਚ ਟੇਕਿਆ ਮੱਥਾ, ਗੁਰੂ ਘਰ ਦੀਆਂ ਖੁਸ਼ੀਆਂ ਕੀਤੀਆਂ ਹਾਸਲ

By  Shaminder December 27th 2021 03:31 PM

ਦਰਸ਼ਨ ਔਲਖ (Darshan Aulakh ) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਸੋਸ਼ਲ ਮੀਡੀਆ ‘ਤੇ ਅਕਸਰ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਅਦਾਕਾਰ ਕਰਤਾਰਪੁਰ ਸਥਿਤ ਗੁਰਦੁਆਰਾ ਸਾਹਿਬ (Gurdwara Sri Kartarpur sahib) ‘ਚ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ ਕਿ ‘ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਹਾਸਲ ਹੋਇਆ ਜਿੱਥੇ ਸ਼੍ਰੀ ਗੁਰੂ ਨਾਨਕ ਜੀ ਦੇਵ ਜੀ ਦਾ ਸੰਗਤ ਵੱਲੋਂ ਬਹੁਤ ਸਾਰਾ ਪਿਆਰ ਸਤਿਕਾਰ ਮਿਲਿਆ ਨਾਲ ਹੀ ਕਰਤਾਰਪੁਰ ਸਾਹਿਬ ਜੀ ਦੇ ਮੁੱਖ ਗਿਆਨੀ ਗੋਬਿੰਦ ਸਿੰਘ ਜੀ ਵੱਲੋਂ ਦਿੱਤੇ ਗਏ ਸਰੋਪਾ ਸਾਹਿਬ ਤੇ ਮਾਣ ਸਤਿਕਾਰ ਦਾ ਤਹਿ ਦਿਲੋਂ ਧੰਨਵਾਦ ‘।

Darshan Aulakh , image From instagram

ਹੋਰ ਪੜ੍ਹੋ : ਪਰਮੀਸ਼ ਵਰਮਾ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ, ਗੀਤ ਗਰੇਵਾਲ ਦੇ ਨਾਲ ਨਜ਼ਰ ਆਈ ਕੌਰ ਬੀ

ਦਰਸ਼ਨ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਹੋਰ ਤਸਵੀਰ ਵੀ ਸ਼ੇਅਰ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ‘ਤੇ ਸ਼ਰਧਾਂਜਲੀ ਭੇਂਟ ਕੀਤੀ ਹੈ । ਦੱਸ ਦਈਏ ਕਿ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਅਤੇ ਧਰਮ ਦੀ ਰੱਖਿਆ ਲਈ ਆਪਣਾ ਸਭ ਕੁਝ ਨਿਊਛਾਵਰ ਕਰ ਦਿੱਤਾ ਸੀ ।

Sri Kartarpur sahib image From instagram

ਜਿੱਥੇ ਵੱਡੇ ਸਾਹਿਬਜ਼ਾਦੇ ਚਮਕੌਰ ਸਾਹਿਬ ਦੀ ਜੰਗ ‘ਚ ਸ਼ਹੀਦ ਹੋ ਗਏ ਸਨ, ਉੱਥੇ ਹੀ ਛੋਟੇ ਸਾਹਿਬਜ਼ਾਦੇ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸੂਬਾ ਸਰਹਿੰਦ ਵੱਲੋਂ ਨੀਂਹਾਂ ‘ਚ ਚਿਣਵਾ ਕੇ ਸ਼ਹੀਦ ਕਰ ਦਿੱਤੇ ਗਏ ਸਨ । ਹਰ ਸਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਏ ਜਾਂਦੇ ਹਨ । ਜਿਸ ‘ਚ ਵੱਡੀ ਗਿਣਤੀ ‘ਚ ਸ਼ਰਧਾਲੂ ਨਤਮਸਤਕ ਹੁੰਦੇ ਹਨ ।

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

ਸ੍ਰੀ ਫਤਿਹਗੜ੍ਹ ਸਾਹਿਬ ‘ਚ ਉਹ ਇਤਿਹਾਸਿਕ ਗੁਰਦੁਆਰਾ ਸਾਹਿਬ ਵੀ ਸੁਸ਼ੋਭਿਤ ਹੈ । ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕੀਤਾ ਗਿਆ ਸੀ ।ਇੱਥੇ ਹੀ ਬਾਬਾ ਮੋਤੀ ਰਾਮ ਮਹਿਰਾ ਜੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ । ਬਾਬਾ ਮੋਤੀ ਰਾਮ ਮਹਿਰਾ ਜੀ ਅਜਿਹੀ ਸ਼ਖਸੀਅਤ ਸਨ ਜਿਨ੍ਹਾਂ ਨੇ ਠੰਢੇ ਬੁਰਜ ‘ਚ ਮਾਤਾ ਜੀ ਅਤੇ ਦੋਵਾਂ ਛੋਟੇ ਸਾਹਿਬਜ਼ਾਦਿਆਂ ਨੂੰ ਬਿਨਾਂ ਕਿਸੇ ਖੌਫ ਦੇ ਗਰਮ ਦੁੱਧ ਪਿਲਾਇਆ ਸੀ ।

 

Related Post