‘ਮਾਂ ਹੁੰਦੀ ਅੱਜ ਜਿਉਂਦੀ ਪੁੱਛਦੀ ਹਾਲ ਮੇਰਾ’,ਅਦਾਕਾਰ ਦਰਸ਼ਨ ਔਲਖ ਨੇ ਆਪਣੀ ਮਾਂ ਨੂੰ ਯਾਦ ਕਰਦਿਆਂ ਹੋਇਆਂ ਪਾਇਆ ਭਾਵੁਕ ਵੀਡੀਓ
Shaminder
August 25th 2020 11:05 AM
ਅਦਾਕਾਰ ਦਰਸ਼ਨ ਔਲਖ ਨੇ ਆਪਣੀ ਮਾਂ ਨੂੰ ਯਾਦ ਕਰਦਿਆਂ ਹੋਇਆਂ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਨ੍ਹਾਂ ਦੀ ਮਾਂ ਦੀਆਂ ਵੱਖ-ਵੱਖ ਤਸਵੀਰਾਂ ਨਜ਼ਰ ਆ ਰਹੀਆਂ ਨੇ ।ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੇ ਮਾਤਾ ਜੀ ਅਦਾਕਾਰ ਦਾਰਾ ਸਿੰਘ ਦੇ ਨਾਲ ਨਜ਼ਰ ਆ ਰਹੇ ਨੇ, ਜਦੋਂਕਿ ਇੱਕ ਹੋਰ ਤਸਵੀਰ ‘ਚ ਉਨ੍ਹਾਂ ਦੇ ਮਾਤਾ ਜੀ ਸ਼ਾਹਰੁਖ ਖ਼ਾਨ ਦੇ ਨਾਲ ਦਿਖਾਈ ਦੇ ਰਹੇ ਨੇ ।