ਦਰਸ਼ਨ ਔਲਖ (Darshan Aulakh) ਇੱਕ ਅਜਿਹੇ ਕਲਾਕਾਰ ਹਨ, ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਬੀਤੇ ਦਿਨ ਉਨ੍ਹਾਂ ਨੇ ਆਪਣੀ ਮਾਂ (Mother) ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੀ ਮਾਂ ਦੇ ਨਾਲ ਤਸਵੀਰਾਂ ਹਨ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਬਹੁਤ ਹੀ ਪਿਆਰਾ ਤੇ ਭਾਵੁਕ ਕਰਨ ਵਾਲਾ ਗੀਤ ਚੱਲ ਰਿਹਾ ਹੈ ।
image From instagram
ਇਸ ਗੀਤ ਦੇ ਬੋਲ ਸਾਂਝੇ ਕਰਦੇ ਹੋਏ ਦਰਸ਼ਨ ਔਲਖ ਨੇ ਲਿਖਿਆ ਕਿ ‘ਮਾਂ ਕਿੱਥੇ ਵੱਸ ਗਈ ਆਪਣੇ ਪੁੱਤ ਦਾ ਚੇਤਾਂ ਹੀ ਭੁੱਲ ਗਿਆ ਏ ਮਾਏ ਨੀ ਅੱਧ ਰਿੜਕੇ ਦਾ ਛੰਨਾ ਚੇਤੇ ਆਏ ਨੀ’ ।ਦਰਸ਼ਨ ਔਲਖ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਦਰਸ਼ਨ ਔਲਖ ਵੀ ਆਪਣੀ ਮਾਂ ਨੂੰ ਚੇਤੇ ਕਰਕੇ ਭਾਵੁਕ ਹੋਏ ਨਜ਼ਰ ਆ ਰਹੇ ਹਨ ।
image from instagram
ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਅੜਬ ਗੱਭਰੂ ਦਾ ਕਿਰਦਾਰ ਹੋਵੇ, ਵਿਲੇਨ ਜਾਂ ਫਿਰ ਰੋਮਾਂਟਿਕ ਕਿਰਦਾਰ ਹੋਣ । ਦਰਸ਼ਨ ਔਲਖ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਸ਼ੇਅਰ ਕਰਦੇ ਰਹਿੰਦੇ ਹਨ । ਦਰਸ਼ਨ ਔਲਖ ਨੇ ਬੀਤੇ ਸਾਲ ਕਿਸਾਨ ਅੰਦੋਲਨ ‘ਚ ਵੀ ਵੱਧ ਚੜ੍ਹ ਕੇ ਭਾਗ ਲਿਆ ਸੀ ।ਇਸ ਅੰਦੋਲਨ ਦੇ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਸੀ ।
View this post on Instagram