ਦਰਸ਼ਨ ਔਲਖ ਨੇ ‘ਸਾਥੋਂ ਬਾਬਾ ਖੋਹ ਲਿਆ ਤੇਰਾ ਨਨਕਾਣਾ’ ਵਰਗੇ ਗੀਤ ਲਿਖਣ ਵਾਲੇ ਗੀਤਕਾਰ ਸਵਰਨ ਸੀਵੀਆ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

By  Shaminder September 6th 2022 12:38 PM

ਦਰਸ਼ਨ ਔਲਖ (Darshan Aulakh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਵਰਨ ਸੀਵੀਆ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਉਹ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਸਵਰਨ ਸੀਵੀਆ ਦੇ ਨਾਲ ਨਜ਼ਰ ਆ ਰਹੇ ਹਨ । ਇਸ ਮਹਾਨ ਗੀਤਕਾਰ ਨੇ ਕਈ ਹਿੱਟ ਗੀਤ ਲਿਖੇ ਹਨ ਅਤੇ ਇਸ ਤੋਂ ਇਲਾਵਾ ਧਾਰਮਿਕ ਗੀਤ ‘ਸਾਥੋਂ ਬਾਬਾ ਖੋਹ ਲਿਆ ਤੇਰਾ ਨਨਕਾਣਾ’ ਗਾਇਆ ਸੀ ।

Darshan Aulakh Image Source : Instagram

ਹੋਰ ਪੜ੍ਹੋ : ਜੌਰਡਨ ਸੰਧੂ ਪਹਾੜੀ ਵਾਦੀਆਂ ‘ਚ ਪਤਨੀ ਦੇ ਨਾਲ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

ਇਹ ਗੀਤ ਕਾਫੀ ਹਿੱਟ ਹੋਇਆ ਸੀ ਅਤੇ ਇਸ ਗੀਤ ਨੂੰ ਆਪਣੇ ਸਮੇਂ ‘ਚ ਮਸ਼ਹੂਰ ਰਹੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਨੇ ਗਾਇਆ ਸੀ । ਗੀਤਕਾਰ ਦੇ ਨਾਲ ਦਰਸ਼ਨ ਔਲਖ ਵੀ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।

Darshan Aulakh Image Source : Instagram

ਹੋਰ ਪੜ੍ਹੋ : ਹਾਰਡੀ ਸੰਧੂ ਮਨਾ ਰਹੇ ਆਪਣਾ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਕਿਸ ਖੇਤਰ ‘ਚ ਬਨਾਉਣਾ ਚਾਹੁੰਦੇ ਸਨ ਕਰੀਅਰ

ਦਰਸ਼ਨ ਔਲਖ ਅਕਸਰ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਅਤੇ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ ।ਅਦਾਕਾਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਪਿਛਲੇ ਲੰਮੇ ਅਰਸੇ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ ।

Darshan Aulakh image From instagram

ਪਾਲੀਵੁੱਡ ਦੇ ਨਾਲ-ਨਾਲ ਉਹ ਬਾਲੀਵੁੱਡ ਇੰਡਸਟਰੀ ‘ਚ ਵੀ ਸਰਗਰਮ ਹਨ । ਉਹ ਇੱਕ ਵਧੀਆ ਅਦਾਕਾਰ ਹੋਣ ਦੇ ਨਾਲ-ਨਾਲ ਇੱਕ ਵਧੀਆ ਗਾਇਕ ਵੀ ਹਨ । ਉਨ੍ਹਾਂ ਨੇ ਬਾਲੀਵੁੱੁਡ ਦੀਆਂ ਕਈ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ ਹੈ ।ਜਲਦ ਹੀ ਦਰਸ਼ਨ ਔਲਖ ਹੋਰ ਵੀ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ ।

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

Related Post