ਕਿਸਾਨਾਂ ਦੇ ਰੋਸ ਮਾਰਚ ਦੌਰਾਨ ਇੱਕ ਕਿਸਾਨ ਦੀ ਮੌਤ, ਬੱਬੂ ਮਾਨ ਸਣੇ ਕਈ ਗਾਇਕਾਂ ਨੇ ਦਿੱਤੀ ਸ਼ਰਧਾਂਜਲੀ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਵਲੋਂ ਕੱਢਿਆ ਮਾਰਚ ਆਪਣੀ ਮੰਜ਼ਿਲ ਵੱਲ ਵਧ ਰਿਹਾ ਹੈ ।ਹਾਲਾਂਕਿ ਰਸਤੇ ‘ਚ ਕਿਸਾਨਾਂ ਨੂੰ ਰੋਕਣ ਲਈ ਸਥਾਨਕ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਰੋਕਣ ਲਈ ਹਰ ਤਰੀਕਾ ਵਰਤਿਆ ਜਾ ਰਿਹਾ ਹੈ ।ਕਿਸਾਨਾਂ ਵੱਲੋਂ ਵਿੱਡੇ ਗਏ ਇਸੇ ਸੰਘਰਸ਼ ਦੇ ਦੌਰਾਨ ਇੱਕ ਕਿਸਾਨ ਦਿਹਾਂਤ ਹੋ ਗਿਆ ।
ਜਿਸ ਨੂੰ ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ਸ਼ਰਧਾਂਜਲੀ ਦਿੱਤੀ ਹੈ । ਉਨ੍ਹਾਂ ਨੇ ਇਸ ਬਜ਼ੁਰਗ ਕਿਸਾਨ ਦੇ ਦਿਹਾਂਤ ‘ਤੇ ਦੁੱਖ ਜਤਾਉਂਦਿਆਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਕਿਸਾਨੀ ਸੰਘਰਸ਼ ਦੌਰਾਨ ਸੜਕ ਹਾਦਸੇ ‘ਚ ਦੁਨੀਆ ਤੋਂ ਜਾਣ ਵਾਲੇ ਬਾਪੂ ਜੀ ਨੂੰ ਸ਼ਰਧਾਂਜਲੀ’।
ਹੋਰ ਪੜ੍ਹੋ : ਬੱਬੂ ਮਾਨ ਨੇ ਕਿਸਾਨਾਂ ਦੇ 26-27 ਨਵੰਬਰ ਦੇ ਦਿੱਲੀ ਮਾਰਚ ਨੂੰ ਕਾਮਯਾਬ ਬਨਾਉਣ ਦੀ ਕੀਤੀ ਅਪੀਲ
ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਰਾਹ ਦਿੱਲੀ ਵੱਲ ਵਧ ਰਹੇ ਹਨ। ਹਰਿਆਣਾ ਚ ਵੱਖ-ਵੱਖ ਥਾਈਂ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਉਹ ਦਿੱਲੀ ਵੱਲ ਕੂਚ ਕਰ ਰਹੇ ਹਨ। ਓਧਰ ਦਿੱਲੀ ਬਾਰਡਰ ਤੇ ਵੀ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਹੈ। ਕੋਸ਼ਿਸ਼ ਇਹੀ ਹੈ ਕਿ ਕਿਸਾਨਾਂ ਨੂੰ ਦਿੱਲੀ ਦਾਖਲ ਹੋਣ ਤੋਂ ਰੋਕਣਾ ਹੈ।
ਕੰਡਿਆਲੀਆਂ ਤਾਰਾਂ ਤੇ ਬੈਰੀਕੇਡ ਲਾਕੇ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਵਾਟਰ ਕੈਨਨ ਦਾ ਇਸਤੇਮਾਲ ਕਰਨ ਦੀ ਵੀ ਪੂਰੀ ਤਿਆਰੀ ਖਿੱਚੀ ਗਈ ਹੈ।
View this post on Instagram