ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ (Deepika Padukone) ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਇੱਕ ਪ੍ਰਤਿਭਾ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ । ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਅੰਦਰ ਦੀ ਛਿਪੀ ਪ੍ਰਤਿਭਾ ਨੂੰ ਦੁਨੀਆ ਦੇ ਸਾਹਮਣੇ ਲਿਆਂਦਾ ਹੈ । ਦਰਅਸਲ ਦੀਪਿਕਾ ਪਾਦੂਕੋਣ ਲਿਖਣ ਦਾ ਵੀ ਸ਼ੌਂਕ ਰੱਖਦੀ ਹੈ ।
ਹੋਰ ਪੜ੍ਹੋ : ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇਹਰਾਦੂਨ ‘ਚ ਬਿਤਾ ਰਹੇ ਸਮਾਂ, ਵੀਡੀਓ ਹੋ ਰਿਹਾ ਵਾਇਰਲ
ਉਸਨੇ ਆਪਣੀ ਪਹਿਲੀ ਕਵਿਤਾ ਸਿਰਫ ੧੨ ਸਾਲ ਦੀ ਉਮਰ 'ਚ ਲਿਖੀ ਸੀ। ਇੰਨੇ ਦਿਨਾਂ ਬਾਅਦ ਹੁਣ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਸ ਗੱਲ ਦਾ ਖੁਲਾਸਾ ਕੀਤਾ ਹੈ। ਉਸ ਦੇ ਇੰਸਟਾਗ੍ਰਾਮ ਪੇਜ 'ਤੇ ਸ਼ੇਅਰ ਕੀਤੀ ਇਸ ਕਵਿਤਾ ਨੂੰ ਪੜ੍ਹ ਕੇ ਹਰ ਕੋਈ ਉਸ ਦੀ ਤਾਰੀਫ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਦੀਪਿਕਾ ਪਾਦੁਕੋਣ ਨੇ ਪਹਿਲੀ ਵਾਰ ੭ਵੀਂ ਕਲਾਸ 'ਚ ਕਵਿਤਾ ਲਿਖੀ ਸੀ।
image From Pathaan Movie teaser
ਉਸ ਸਮੇਂ ਉਹ ਸਿਰਫ਼ ੧੨ ਸਾਲ ਦੀ ਸੀ।ਇਸ ਤੋਂ ਇਲਾਵਾ ਅਦਾਕਾਰਾ ਬੈਡਮਿੰਟਨ ਖੇਡਣ ਦਾ ਵੀ ਸ਼ੌਂਕ ਰੱਖਦੀ ਹੈ । ਕਿਉਂਕਿ ਉਸ ਦੇ ਪਿਤਾ ਵੀ ਬੈਡਮਿੰਟਨ ਦੇ ਇੱਕ ਵਧੀਆ ਖਿਡਾਰੀ ਰਹਿ ਚੁੱਕੇ ਹਨ ।ਉਸ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਉਹ ਫ਼ਿਲਮਾਂ ‘ਚ ਲਗਾਤਾਰ ਸਰਗਰਮ ਹੈ ਅਤੇ ਹੁਣ ਉਸ ਨੇ ਆਪਣੇ ਨਵੇਂ ਹੁਨਰ ਬਾਰੇ ਦੁਨੀਆ ਨੂੰ ਜਾਣੂ ਕਰਵਾਇਆ ਹੈ । ਜਿਸ ਨੂੰ ਦੇਖ ਕੇ ਹਰ ਕੋਈ ਉਸ ਦੀ ਤਾਰੀਫ ਕਰ ਰਿਹਾ ਹੈ ।
View this post on Instagram