ਰੌਂਗਟੇ ਖੜ੍ਹੇ ਕਰ ਰਿਹਾ ਹੈ ਦੀਪਿਕਾ ਪਾਦੁਕੋਣ ਦੀ ਫ਼ਿਲਮ ‘ਛਪਾਕ’ ਦਾ ਸ਼ਾਨਦਾਰ ਟਰੇਲਰ, ਦੇਖੋ ਵੀਡੀਓ

ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਜੋ ਕਿ ਬਹੁਤ ਜਲਦ ਵੱਡੇ ਪਰਦੇ ਉੱਤੇ ਨਜ਼ਰ ਆਉਣ ਵਾਲੀ ਹੈ। ਜੀ ਹਾਂ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ‘ਛਪਾਕ’ ਦਾ ਸ਼ਾਨਦਾਰ ਟਰੇਲਰ ਰਿਲੀਜ਼ ਹੋ ਚੁੱਕਿਆ ਹੈ। ਜਿਸ ‘ਚ ਉਸ ਕੁੜੀ ਦੇ ਦਰਦ ਨੂੰ ਬਿਆਨ ਕੀਤਾ ਗਿਆ ਜੋ ਕਿ ਐਸਿਡ ਅਟੈਕ ਦਾ ਸ਼ਿਕਾਰ ਹੋ ਜਾਂਦੀ ਹੈ। ਇਹ ਫ਼ਿਲਮ ਤੇਜ਼ਾਬ ਹਮਲੇ ਦਾ ਸ਼ਿਕਾਰ ਹੋਈ ਲਕਸ਼ਮੀ ਅਗਰਵਾਲ ਦੇ ਜੀਵਨ ’ਤੇ ਆਧਾਰਿਤ ਹੈ। ਜਿਸ ਦਾ ਕਿਰਦਾਰ ਦੀਪਿਕਾ ਪਾਦੁਕੋਣ ਨਿਭਾਅ ਰਹੀ ਹੈ।
ਹੋਰ ਵੇਖੋ:ਸ਼ਹਿਨਾਜ਼ ਗਿੱਲ ਦੇ ਬਦਲੇ ਰੰਗ, ਛੱਡਿਆ ਸਿਧਾਰਥ ਸ਼ੁਕਲਾ ਦਾ ਸਾਥ, ਦੇਖੋ ਵੀਡੀਓ
ਟਰੇਲਰ ‘ਚ ਦਿਖਾਇਆ ਗਿਆ ਹੈ ਕਿ ਤੇਜ਼ਾਬ ਦੇ ਹਮਲੇ ਦੀ ਸ਼ਿਕਾਰ ਹੋਈ ਕੁੜੀ ਨੂੰ ਕਿੰਨੀਆਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
View this post on Instagram
ਮੇਘਾ ਗੁਲਜ਼ਾਰ ਦੇ ਨਿਰਦੇਸ਼ਨ ਹੇਠ ਬਣੀ ਇਸ ਇਸ ਫ਼ਿਲਮ ਵਿੱਚ ਵਿਕਰਾਂਤ ਮੇਸੀ ਵੀ ਅਹਿਮ ਕਿਰਦਾਰ ਨਿਭਾਅ ਰਹੇ ਨੇ। ਤੁਹਾਨੂੰ ਦੱਸ ਦਿੰਦੇ ਹਾਂ ਕਿ ਲਕਸ਼ਮੀ ਉੱਤੇ 2005 ‘ਚ ਤੇਜ਼ਾਬੀ ਹਮਲਾ ਹੋਇਆ ਸੀ। ਉਸ ਸਮੇਂ ਉਹ ਸਿਰਫ 15 ਸਾਲਾਂ ਦੀ ਸੀ। ਟਰੇਲਰ ਨੂੰ ਫੋਕਸ ਸਟਾਰ ਹਿੰਦੀ ਦੇ ਯੂ ਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟਰੇਲਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕੁਝ ਹੀ ਸਮੇਂ ‘ਚ ਟਰੇਲਰ ਨੂੰ ਦੇਖਣ ਵਾਲਿਆਂ ਦੀ ਗਿਣਤੀ ਲੱਖਾਂ ‘ਚ ਪਹੁੰਚ ਚੁੱਕੀ ਹੈ। ਛਪਾਕ ਫ਼ਿਲਮ ਅਗਲੇ ਸਾਲ 10 ਜਨਵਰੀ ਨੂੰ ਦਰਸ਼ਕਾਂ ਦੇ ਸਨਮੁਖ ਹੋ ਜਾਵੇਗੀ।