ਦੇਵ ਖਰੌੜ ਤੇ ਜਪਜੀ ਖਹਿਰਾ ਹੋਏ ਭਾਵੁਕ, ਜਦੋਂ ਪਹੁੰਚੇ ‘ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ’ ਸੰਸਥਾ ਦੇ ਘਰ ‘ਚ, ਦੇਖੋ ਵੀਡੀਓ

ਦੇਵ ਖਰੌੜ ਤੇ ਜਪਜੀ ਖਹਿਰਾ ਦੀ ਮੋਸਟ ਅਵੇਟਡ ਫ਼ਿਲਮ ‘ਡਾਕੂਆਂ ਦਾ ਮੁੰਡਾ 2’ ਜੋ ਕਿ 27 ਮਈ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ । ਜਿਸ ਕਰਕੇ ਏਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਡਾਕੂਆਂ ਦਾ ਮੁੰਡਾ-2 ਦੀ ਸਟਾਰ ਕਾਸਟ ਪੱਬਾਂ ਭਾਰ ਹੋਈ ਪਈ ਹੈ। ਜਿਸ ਦੇ ਚੱਲਦੇ ਫ਼ਿਲਮ ਦੀ ਟੀਮ ਪੰਜਾਬ ਦੇ ਵੱਖੋ-ਵੱਖ ਸ਼ਹਿਰਾਂ ‘ਚ ਪ੍ਰਮੋਸ਼ਨ ਕਰ ਰਹੀ ਹੈ। ਹਾਲ ਹੀ ‘ਚ ਫ਼ਿਲਮ ਦੀ ਟੀਮ ਲੋਕ ਭਲਾਈ ਸੰਸਥਾ ਦੇ ਘਰ ਪਹੁੰਚੀ।
ਹੋਰ ਪੜ੍ਹੋ : ‘Pehli Mulaqat’ ਗੀਤ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਗੁਰਨਾਮ ਭੁੱਲਰ ਤੇ ਦਿਲਜੀਤ ਦੀ ਲਵ ਕਮਿਸਟਰੀ
ਅਦਾਕਾਰਾ ਜਪਜੀ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਭਾਵੁਕ ਵੀਡੀਓ ਸਾਂਝਾ ਕੀਤਾ ਹੈ। ਦੇਖ ਸਕਦੇ ਹੋ ਜਪਜੀ ਖਹਿਰਾ ਜੋ ਕਿ ਦੇਵ ਖਰੌੜ ਦੇ ਨਾਲ ਲੁਧਿਆਣੇ ਸ਼ਹਿਰ ‘ਚ ‘ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ’ ਨਾਮਕ ਲੋਕ ਸੇਵਾ ਸੰਸਥਾ ਪਹੁੰਚੇ। ਉਹ ਉੱਥੇ ਰਹਿੰਦੇ ਲੋੜਵੰਦਾਂ ਲੋਕਾਂ ਦੇ ਨਾਲ ਮਿਲੇ ਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਜਪਜੀ ਖਹਿਰਾ ਜੋ ਕਿ ਵੀਡੀਓ ‘ਚ ਕੁਝ ਭਾਵੁਕ ਹੁੰਦੇ ਹੋਏ ਵੀ ਨਜ਼ਰ ਆਏ। ਉਨ੍ਹਾਂ ਨੇ ਬਜ਼ੁਰਗ ਬੀਬੀਆਂ ਦਾ ਹਾਲ ਚਾਲ ਪੁੱਛਿਆ, ਉਨ੍ਹਾਂ ਦਾ ਦੁੱਖ ਵੰਡਾਉਣ ਦੀ ਕੋਸ਼ਿਸ ਵੀ ਕਰਦੇ ਹੋਏ ਦਿਖਾਈ ਦਿੱਤੇ।
ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਜਪਜੀ ਖਹਿਰਾ ਨੇ ਲਿਖਿਆ ਹੈ- ਸਰਬੱਤ ਦਾ ਭਲਾ। ਇਸ ਵੀਡੀਓ ਨੂੰ ਉਨ੍ਹਾਂ ਨੇ ਬੀਰ ਸਿੰਘ ਦੇ ਗੀਤ ‘ਭਲੀ ਕਰੇ ਕਰਤਾਰ’ ਗੀਤ ਦੇ ਨਾਲ ਅਪਲੋਡ ਕੀਤਾ ਹੈ।
ਦੇਵ ਖਰੌੜ ਅਤੇ ਜਪਜੀ ਖਹਿਰਾ ਦੀ ਫ਼ਿਲਮ “ਡਾਕੂਆਂ ਦਾ ਮੁੰਡਾ 2” ਜੋ ਕਿ ਇਸ ਹਫਤੇ 27 ਮਈ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਮਨਦੀਪ ਬੈਨੀਪਾਲ ਦੀ ਰੇਖ-ਦੇਖ ਹੇਠ ਇਸ ਫ਼ਿਲਮ ਨੂੰ ਤਿਆਰ ਕੀਤਾ ਗਿਆ ਹੈ। ਇਹ ਫ਼ਿਲਮ ਕਿਤਾਬ ਸ਼ਰਾਰਤੀ ਤੱਤ (ਮੰਗਾ ਸਿੰਘ ਅੰਟਾਲ) ਦੀ ਸਵੈ ਜੀਵਨੀ ਤੇ’ ਅਧਾਰਿਤ ਹੈ। ਇਸ ਫ਼ਿਲਮ ‘ਚ ਨਿਸ਼ਾਨ ਭੁੱਲਰ, ਰਾਜ ਸਿੰਘ ਝਿੰਜਰ, ਲੱਕੀ ਧਾਲੀਵਾਲ, ਪ੍ਰੀਤ ਬਾਠ ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।
View this post on Instagram