ਅਦਾਕਾਰ ਧਰਮਿੰਦਰ ਨੇ ਸ਼ਬਾਨਾ ਆਜ਼ਮੀ ਦੇ ਨਾਲ ਸਾਂਝੀ ਕੀਤੀ ਰੋਮਾਂਟਿਕ ਤਸਵੀਰ, ਪ੍ਰਸ਼ੰਸਕਾਂ ਨੇ ਕੀਤੇ ਇਸ ਤਰ੍ਹਾਂ ਦੇ ਕਮੈਂਟਸ

ਅਦਾਕਾਰ ਧਰਮਿੰਦਰ (Dharmendra Deol)ਆਪਣੀ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਨੂੰ ਲੈ ਕੇ ਖੂਬ ਚਰਚਾ ‘ਚ ਹਨ ।ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਤਸਵੀਰ ਸ਼ਬਾਨਾ ਆਜ਼ਮੀ (Shabana Azmi) ਦੇ ਨਾਲ ਸਾਂਝੀ ਕੀਤੀ ਹੈ । ਜਿਸ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਨਜ਼ਰ ਆ ਰਿਹਾ ਹੈ । ਜਿਸ ਤੋਂ ਬਾਅਦ ਧਰਮਿੰਦਰ ਦੀ ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਕਈ ਤਰ੍ਹਾਂ ਦੇ ਕਮੈਂਟਸ ਕੀਤੇ ਜਾ ਰਹੇ ਹਨ। ਜਿਸ ਤੋਂ ਬਾਅਦ ਯੂਜ਼ਰ ਨੇ ਲਿਖਿਆ ਕਿ ‘ਹੇਮਾ ਮਾਲਿਨੀ ਨੂੰ ਧੋਖਾ’। ਇਸ ਤੋਂ ਇਲਾਵਾ ਹੋਰ ਵੀ ਕਈ ਲੋਕਾਂ ਨੇ ਇਸ ਤਸਵੀਰ ‘ਤੇ ਕਈ ਤਰ੍ਹਾਂ ਦੇ ਕਮੈਂਟਸ ਕੀਤੇ ਹਨ ।
image From instagram
ਹੋਰ ਪੜ੍ਹੋ : ਅਦਾਕਾਰ ਧਰਮਿੰਦਰ ਨੇ ਸਾਂਝਾ ਕੀਤਾ ਆਪਣੇ ਫਾਰਮ ਹਾਊਸ ਤੋਂ ਵੀਡੀਓ, ਕਿਹਾ ਕਿਸੇ ਦੇ ਕੋਲ ਸਮਾਂ ਹੀ ਨਹੀਂ ਜ਼ਿੰਦਗੀ ਦੇ ਲਈ
ਦੱਸ ਦਈਏ ਕਿ ਇਹ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਦੇ ਸੈੱਟ ਤੋਂ ਲਈ ਗਈ ਤਸਵੀਰ ਹੈ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਪਰ ਜਿਉਂ ਹੀ ਅਦਾਕਾਰ ਨੇ ਇਸ ਤਸਵੀਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਲੋਕਾਂ ਦੇ ਕਮੈਂਟਸ ਦਾ ਹੜ੍ਹ ਜਿਹਾ ਆ ਗਿਆ । ਧਰਮਿੰਦਰ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਕਿ ‘ਇਸ਼ਕ ਹੈ ਮੁਝੇ ਕੈਮਰੇ ਸੇ…ਔਰ ਕੋ, ਸ਼ਾਇਦ ਮੁਝ ਸੇ’ ।
Image Source: Twitter
ਹੋਰ ਪੜ੍ਹੋ : ਅਦਾਕਾਰ ਧਰਮਿੰਦਰ ਨੇ ਆਪਣੀ ਪੁਰਾਣੀ ਤਸਵੀਰ ਕੀਤੀ ਸਾਂਝੀ, ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਸੁਨੇਹਾ
ਅਦਾਕਾਰ ਧਰਮਿੰਦਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਉਹ ਨਜ਼ਰ ਆ ਚੁੱਕੇ ਹਨ । ਉਨ੍ਹਾਂ ਨੇ ਹੇਮਾ ਮਾਲਿਨੀ ਦੇ ਨਾਲ ਲਵ ਮੈਰਿਜ ਕਰਵਾਈ ਹੈ ਜਦੋਂਕਿ ਉਨ੍ਹਾਂ ਦਾ ਪਹਿਲਾ ਵਿਆਹ ਪ੍ਰਕਾਸ਼ ਕੌਰ ਦੇ ਨਾਲ ਹੋਇਆ ਹੈ ।
image From instagram
ਜਿਸ ਤੋਂ ਉਨ੍ਹਾਂ ਦੇ ਚਾਰ ਬੱਚੇ ਹਨ ।ਦੋ ਧੀਆਂ ਅਤੇ ਦੋ ਪੁੱਤਰ ਸੰਨੀ ਦਿਓਲ ਅਤੇ ਬੌਬੀ ਦਿਓਲ ।ਉਨ੍ਹਾਂ ਦਾ ਪੂਰਾ ਪਰਿਵਾਰ ਅਦਾਕਾਰੀ ਨੂੰ ਸਮਰਪਿਤ ਹੈ ਅਤੇ ਉਨ੍ਹਾਂ ਦੀਆਂ ਦੋ ਧੀਆਂ ਈਸ਼ਾ ਅਤੇ ਅਹਾਨਾ ਦਿਓਲ ਜੋ ਕਿ ਹੇਮਾ ਮਾਲਿਨੀ ਦੇ ਨਾਲ ਵਿਆਹ ਤੋਂ ਬਾਅਦ ਹੋਈਆਂ ਹਨ । ਈਸ਼ਾ ਦਿਓਲ ਵੀ ਕਈ ਫ਼ਿਲਮਾਂ ‘ਚ ਨਜਰ ਆ ਚੁੱਕੀ ਹੈ ।
Ishq hai Mujhe Camere se … aur Camere ko …. Shaid mujh se…..? pic.twitter.com/NvZqNGDQaX
— Dharmendra Deol (@aapkadharam) May 11, 2022