86 ਸਾਲ ਧਰਮਿੰਦਰ Dharmendra ਬਾਲੀਵੁੱਡ ਦੇ ਉਨ੍ਹਾਂ ਕੁਝ ਕਲਾਕਾਰਾਂ 'ਚੋਂ ਇਕ ਹਨ ਜੋ ਸੋਸ਼ਲ ਮੀਡੀਆ 'ਤੇ ਸਭ ਤੋਂ ਜ਼ਿਆਦਾ ਐਕਟਿਵ ਰਹਿੰਦੇ ਹਨ। ਧਰਮਿੰਦਰ ਅਕਸਰ ਸੋਸ਼ਲ ਮੀਡੀਆ 'ਤੇ ਆਪਣੀਆਂ ਪੁਰਾਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਬੀਤੇ ਦਿਨਾਂ ਨੂੰ ਯਾਦ ਕਰਦੇ ਹੋਏ ਨਜ਼ਰ ਆਉਂਦੇ ਹਨ। ਧਰਮਿੰਦਰ ਦੀ ਹਰ ਪੋਸਟ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਇਸ ਵਾਰ ਉਨ੍ਹਾਂ ਦੀ ਇੱਕ ਹੋਰ ਨਵੀਂ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ । ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਇੰਡੀਅਨ ਕ੍ਰਿਕੇਟ ਟੀਮ ਦੇ ਦਿੱਗਜ ਕ੍ਰਿਕੇਟਰ ਸਚਿਨ ਤੇਂਦੁਲਕਰ Sachin Tendulkar ਨਾਲ ਆਪਣੀ ਇਕ ਫੋਟੋ ਸ਼ੇਅਰ ਕੀਤੀ ਹੈ।
ਹੋਰ ਪੜ੍ਹੋ : ਲਓ ਜੀ ਵੈਡਿੰਗ ਸੀਜ਼ਨ ਲਈ ਗਾਇਕ ਰੌਸ਼ਨ ਪ੍ਰਿੰਸ ਵੀ ਲੈ ਕੇ ਆਏ ਨੇ ਆਪਣਾ ਨਵਾਂ ਗੀਤ ‘ਜੋੜੀ’, ਹਰ ਇੱਕ ਨੂੰ ਨੱਚਣ ਲਈ ਕਰ ਰਿਹਾ ਹੈ ਮਜ਼ਬੂਰ,ਦੇਖੋ ਵੀਡੀਓ
ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਧਰਮਿੰਦਰ ਨੇ ਲਿਖਿਆ ਹੈ- ‘ਦੇਸ਼ ਦਾ ਗੌਰਵ.....ਸਚਿਨ ਸੇ ਅੱਜ ਅਚਾਨਕ ਹਵਾਈ ਜਹਾਜ਼ ਮੇਂ ਮੁਲਾਕਾਤ ਹੋ ਗਈ...ਸਚਿਨ ਹਮੇਸ਼ਾ ਮੁਝੇ ਮੇਰਾ ਪਿਆਰਾ ਬੇਟਾ ਹੀ ਲਗਾ....ਜੀਤੇ ਰਹੋ ਸਚਿਨ...ਲਵ ਯੂ। ਇਸ ਤਸਵੀਰ ਵਿੱਚ ਸਚਿਨ ਤੇਂਦੁਲਕਰ ਅਤੇ ਧਰਮਿੰਦਰ ਇੱਕੋ ਫਰੇਮ ਵਿੱਚ ਨਜ਼ਰ ਆ ਰਹੇ ਹਨ। ਧਰਮਿੰਦਰ ਦੀ ਇਸ ਪੋਸਟ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ ਅਤੇ ਇਸ 'ਤੇ ਕਈ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।
ਹੋਰ ਪੜ੍ਹੋ : ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਆਲੀਆ ਭੱਟ ਇਹ ਵੀਡੀਓ, 'POO' ਦੇ ਕਿਰਦਾਰ 'ਚ ਦੇਖ ਕਰੀਨਾ ਕਪੂਰ ਨੇ ਆਲੀਆ ਲਈ ਆਖੀ ਇਹ ਗੱਲ, ਦੇਖੋ ਵੀਡੀਓ
ਧਰਮਿੰਦਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਦੋ ਵਿਆਹ ਕੀਤੇ ਹਨ। ਉਨ੍ਹਾਂ ਦਾ ਪਹਿਲਾ ਵਿਆਹ ਪ੍ਰਕਾਸ਼ ਕੌਰ ਨਾਲ ਹੋਇਆ ਸੀ। ਜਦੋਂ ਕਿ ਦੂਸਰਾ ਉਸਨੇ ਹੇਮਾ ਮਾਲਿਨੀ ਨਾਲ ਵਿਆਹ ਕੀਤਾ। 9 ਦਸੰਬਰ ਨੂੰ ਉਨ੍ਹਾਂ ਨੇ ਆਪਣਾ 86ਵਾਂ ਬਰਥਡੇਅ ਸੈਲੀਬ੍ਰੇਟ ਕੀਤਾ ਹੈ। ਦੱਸ ਦਈਏ ਧਰਮਿੰਦਰ ਬਹੁਤ ਜਲਦ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਉਹ ਕਰਨ ਕਰਨ ਜੌਹਰ ਵੱਲੋਂ ਨਿਰਦੇਸ਼ਿਤ ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਦੇ ਨਾਲ ਵੱਡੇ ਪਰਦੇ ਉੱਤੇ ਵਾਪਸੀ ਕਰਨ ਜਾ ਰਹੇ ਨੇ। ਇਸ ਫ਼ਿਲਮ ਦੀ ਸ਼ੂਟਿੰਗ ਦੇ ਦੌਰਾਨ ਧਰਮਿੰਦਰ ਅਕਸਰ ਆਪਣੇ ਸਾਥੀ ਕਲਾਕਾਰਾਂ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ। ਦੱਸ ਦਈਏ ਇਹ ਫ਼ਿਲਮ 10 ਫਰਵਰੀ 2023 ਨੂੰ ਦੇਸ਼ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।
View this post on Instagram
A post shared by Dharmendra Deol (@aapkadharam)