ਧਰਮਿੰਦਰ ਨੇ ਬੇਟੇ ਸੰਨੀ ਦਿਓਲ ਦੇ ਨਾਲ ਸ਼ੇਅਰ ਕੀਤੀ ਖੂਬਸੂਰਤ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
Shaminder
March 18th 2022 09:35 AM
ਧਰਮਿੰਦਰ ਦਿਓਲ ( Dharmendra Deol) ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਆਪਣੇ ਬੇਟੇ ਦੇ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ ।ਜਿਸ ‘ਚ ਉਹ ਸੰਨੀ ਦਿਓਲ (Sunny Deol) ਦੇ ਨਾਲ ਪਹਾੜੀ ਵਾਦੀਆਂ ‘ਚ ਛੁੱਟੀਆਂ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ । ਪ੍ਰਸ਼ੰਸਕਾਂ ਨੂੰ ਪਿਉ ਪੁੱਤਰ ਦੀ ਜੋੜੀ ਕਾਫੀ ਪਸੰਦ ਆ ਰਹੀ ਹੈ । ਇਸ ਤੋਂ ਇਲਾਵਾ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸੰਨੀ ਦਿਓਲ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਸੰਨੀ ਦਿਓਲ ਸਰਦਾਰ ਲੁੱਕ ‘ਚ ਨਜ਼ਰ ਆ ਰਹੇ ਹਨ ।
Extremely happy to be with Sunny. A rare chance to with each other ?? pic.twitter.com/gaOWYxqtXj