ਤਬਲਿਆਂ ਦੇ ਨਾਲ ਨਜ਼ਰ ਆ ਰਹੀ ਇਸ ਮੁਟਿਆਰ ਨੂੰ ਪਹਿਚਾਣਿਆ? ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਫ਼ਿਲਮਾਂ ਤੱਕ ਕਰ ਚੁੱਕੀ ਹੈ ਕੰਮ

Guess Who: ਮਨੋਰੰਜਨ ਜਗਤ ਦੇ ਕਲਾਕਾਰ ਆਪਣੀ ਪ੍ਰੋਫੈਸ਼ਨਲ ਅਤੇ ਪਰਸਨਲ ਲਾਈਫ ਨੂੰ ਲੈ ਕੇ ਅਕਸਰ ਸੁਰਖੀਆਂ ਵਿੱਚ ਰਹਿੰਦੇ ਹਨ। ਫੈਨਜ਼ ਹਮੇਸ਼ਾ ਹੀ ਆਪਣੇ ਚਹੇਤੇ ਕਲਾਕਾਰਾਂ ਦੀ ਨਿੱਜ਼ੀ ਜ਼ਿੰਦਗੀ ਨਾਲ ਜੁੜੀਆਂ ਗੱਲਾਂ ਜਾਣਨ ਲਈ ਉਤਸ਼ਾਹਿਤ ਰਹਿੰਦੇ ਹਨ। ਜਿਸ ਕਰਕੇ ਕਲਾਕਾਰਾਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਅੱਜ ਜੋ ਤਸਵੀਰ ਤੁਹਾਡੇ ਨਾਲ ਸ਼ੇਅਰ ਕਰ ਰਹੇ ਹਾਂ ਇਹ ਪਾਲੀਵੁੱਡ ਤੇ ਬਾਲੀਵੁੱਡ ਜਗਤ ਦੀ ਨਾਮੀ ਅਦਾਕਾਰਾ ਦੀ ਹੈ। ਕੀ ਤੁਸੀਂ ਪਹਿਚਾਣਿਆ?
Image Source : Instagram
ਇਹ ਮਨੋਰੰਜਨ ਜਗਤ ਦੀ ਨਾਮੀ ਅਦਾਕਾਰਾ ਹੈ ਜੋ ਕਿ ਤੁਹਾਨੂੰ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਵਿੱਚ ਵੀ ਖੂਬ ਹਸਾ ਚੁੱਕੀ ਹੈ। ਸ਼ਾਇਦ ਹੁਣ ਤੁਹਾਨੂੰ ਕੁਝ ਯਾਦ ਆ ਗਿਆ ਹੋਵੇ। ਜੀ ਹਾਂ ਇਹ ਮੁਟਿਆਰਾ ਜੋ ਕਿ ਇਸ ਪੁਰਾਣੀ ਤਸਵੀਰ ਵਿੱਚ ਨਜ਼ਰ ਆ ਰਹੀ ਹੈ, ਉਹ ਹੋਰ ਕੋਈ ਨਹੀਂ ਸਗੋਂ ਨਾਮੀ ਅਦਾਕਾਰਾ ਉਪਾਸਨਾ ਸਿੰਘ ਦੀ ਹੈ।
Image Source : Instagram
ਜੀ ਹਾਂ ਕੁਝ ਸਮੇਂ ਪਹਿਲਾਂ ਹੀ ਅਦਾਕਾਰਾ ਉਪਾਸਨਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਕਾਲਜ ਵਾਲੇ ਦਿਨਾਂ ਨੂੰ ਯਾਦ ਕਰਦੇ ਹੋਏ ਇਹ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਨਾਲ ਹੀ ਕੈਪਸ਼ਨ ਵਿੱਚ ਲਿਖਿਆ ਹੈ- ‘ਕਾਲਜ ਦੇ ਯੁਵਕ ਮੇਲੇ ਦੀਆਂ ਖੂਬਸੂਰਤ ਯਾਦਾਂ…ਤਬਲਾ ਤਰੰਗ ਵਜਾਉਂਦੇ ਹੋਏ’। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਖੂਬ ਪਿਆਰ ਲੁੱਟਾ ਰਹੇ ਹਨ।
Image Source : Instagram
ਉਪਾਸਨਾ ਸਿੰਘ ਦਾ ਜਨਮ 29 ਜੂਨ 1975 ਨੂੰ ਹੁਸ਼ਿਆਰਪੁਰ ‘ਚ ਹੋਇਆ ਸੀ । ਉਨ੍ਹਾਂ ਨੇ ਅਣਗਿਣਤ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ । ਇਸ ਤੋਂ ਇਲਾਵਾ ਉਹ ਕਈ ਟੀਵੀ ਸੀਰੀਅਲਾਂ ਵਿੱਚ ਵੀ ਨਜ਼ਰ ਆ ਚੁੱਕੀ ਹੈ। ਉਹ ਪਿੱਛੇ ਜਿਹੇ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ਵਿੱਚ ਵੀ ਆਪਣੀ ਅਦਾਕਾਰੀ ਦੇ ਨਾਲ ਸਭ ਨੂੰ ਹਸਾ ਚੁੱਕੀ ਹੈ। ਇਸ ਸਾਲ ਉਹ ਫ਼ਿਲਮ ‘ਬਾਈ ਜੀ ਕੁੱਟਣਗੇ’ ਵਿੱਚ ਵੀ ਨਜ਼ਰ ਆਈ ਸੀ।
View this post on Instagram