ਦਿਲਜੀਤ ਦੋਸਾਂਝ ਨੇ ਸਾਂਝਾ ਕੀਤਾ ਆਪਣੀ ਆਉਣ ਵਾਲੀ ਫ਼ਿਲਮ ‘ਹੌਸਲਾ ਰੱਖ’ ਦਾ ਦਿਲਚਸਪ ਪੋਸਟਰ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜਿਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ । ਜੀ ਹਾਂ ਉਨ੍ਹਾਂ ਨੇ ਆਪਣੀ ਆਉਣ ਵਾਲੀ ਫ਼ਿਲਮ ਹੌਸਲਾ ਰੱਖ ਦਾ ਐਲਾਨ ਕਰ ਦਿੱਤਾ ਹੈ । ਫ਼ਿਲਮ ਦਾ ਪੋਸਟਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤਾ ਹੈ।
ਹੋਰ ਪੜ੍ਹੋ: ਗਾਇਕ ਵੀਤ ਬਲਜੀਤ ਨੇ ਪਹਿਲੀ ਵਾਰ ਸ਼ੇਅਰ ਕੀਤਾ ਆਪਣੇ ਪਰਿਵਾਰ ਦਾ ਵੀਡੀਓ, ਨਜ਼ਰ ਆਏ ਪਤਨੀ ਤੇ ਬੇਟੇ ਦੇ ਨਾਲ,ਦੇਖੋ ਵੀਡੀਓ
ਦਰਸ਼ਕਾਂ ਨੂੰ ਫ਼ਿਲਮ ਦਾ ਮਜ਼ੇਦਾਰ ਪੋਸਟਰ ਖੂਬ ਪਸੰਦ ਆ ਰਿਹਾ ਹੈ। ਜਿਸ ਕਰਕੇ ਪੋਸਟਰ ਸੋਸ਼ਲ ਮੀਡੀਆ ਉੱਤੇ ਜੰਮ ਕੇ ਸ਼ੇਅਰ ਹੋ ਰਿਹਾ ਹੈ। ਕੁਝ ਹੀ ਸਮੇਂ ‘ਚ ਦਿਲਜੀਤ ਦੋਸਾਂਝ ਦੀ ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ।
ਜੇ ਗੱਲ ਕਰੀਏ ਇਸ ਫ਼ਿਲਮ 'ਚ ਦਿਲਜੀਤ ਦੋਸਾਂਝ ਦੇ ਨਾਲ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ ਐਕਟਰੈੱਸ ਸੋਨਮ ਬਾਜਵਾ, ਸ਼ਹਿਨਾਜ਼ ਗਿੱਲ ਤੇ ਗਿੱਪੀ ਗਰੇਵਾਲ ਦਾ ਵਿਚਕਾਰਲਾ ਬੇਟਾ ਸ਼ਿੰਦਾ ਗਰੇਵਾਲ। ਇਹ ਫ਼ਿਲਮ ਦਾ ਨਿਰਦੇਸ਼ਨ ਅਮਰਜੀਤ ਸਿੰਘ ਸਰੋਂ ਕਰ ਰਹੇ ਨੇ। 15 ਅਕਤੂਬਰ ਨੂੰ ਇਹ ਫ਼ਿਲਮ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ ।
View this post on Instagram