ਦਿਲਜੀਤ ਦੋਸਾਂਝ ਦੇ ਰਹੇ ਨੇ ‘ਗੁੱਡ ਨਿਊਜ਼’, ਸ਼ੇਅਰ ਕੀਤੇ ਹਾਸਿਆਂ ਦੇ ਰੰਗਾਂ ਨਾਲ ਭਰੇ ਪੋਸਟਰਜ਼

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਜੋ ਕਿ ਪੰਜਾਬੀ ਗੀਤਾਂ, ਪੰਜਾਬੀ ਫ਼ਿਲਮਾਂ ਦੇ ਨਾਲ ਹਿੰਦੀ ਫ਼ਿਲਮਾਂ ‘ਚ ਕਾਫੀ ਐਕਟਿਵ ਨੇ। ਜੀ ਹਾਂ ਇਸ ਦੌਰਾਨ ਉਨ੍ਹਾਂ ਨੇ ਆਪਣੀ ਆਉਣ ਵਾਲੀ ਬਾਲੀਵੁੱਡ ਫ਼ਿਲਮ ‘ਗੁੱਡ ਨਿਊਜ਼’ ਦੇ ਨਵੇਂ ਪੋਸਟਰ ਸ਼ੇਅਰ ਕੀਤੇ ਹਨ। ਉਨ੍ਹਾਂ ਨੇ ਤਿੰਨ ਪੋਸਟਰ ਸ਼ੇਅਰ ਕੀਤੇ ਨੇ।
View this post on Instagram
ਹੋਰ ਵੇਖੋ:ਦਿਲਜੀਤ ਦੋਸਾਂਝ ਬਹੁਤ ਜਲਦ ਲੈ ਕੇ ਆ ਰਹੇ ਨੇ ਨਵਾਂ ਗੀਤ, ਸ਼ੂਟ ਤੋਂ ਸਾਂਝੀਆਂ ਕੀਤੀਆਂ ਕੁਝ ਦਿਲਚਸਪ ਝਲਕੀਆਂ
ਪਹਿਲਾ ਪੋਸਟਰ ਸ਼ੇਅਰ ਕਰਦੇ ਹੋਏ ਦਿਲਜੀਤ ਨੇ ਲਿਖਿਆ ਹੈ- ‘ਇਹ ਕਿੱਥੇ ਫਸ ਗਏ ਭਾਜੀ?’। ਇਸ ਪੋਸਟਰ ‘ਚ ਅਕਸ਼ੇ ਕੁਮਾਰ ਦੋ ਬੇਬੀ ਬੰਪਸ ਦੇ ਵਿਚਕਾਰ ਬੜੇ ਹੀ ਦੁੱਖੀ ਨਜ਼ਰ ਆ ਰਹੇ ਹਨ। ਉਧਰ ਦੂਜੇ ਪੋਸਟਰ ‘ਚ ਦਿਲਜੀਤ ਦੋਸਾਂਝ ਖੁਦ ਨਜ਼ਰ ਆ ਰਹੇ ਉਹ ਵੀ ਦੋ ਬੇਬੀ ਬੰਪਸ ‘ਚ ਬੜੇ ਖੁਸ਼ ਨਜ਼ਰ ਆ ਰਹੇ ਹਨ। ਤੀਜੇ ਪੋਸਟਰ ‘ਚ ਅਕਸ਼ੇ ਕੁਮਾਰ, ਕਰੀਨਾ ਕਪੂਰ ਖ਼ਾਨ, ਕਿਆਰਾ ਅਡਵਾਨੀ ਤੇ ਖੁਦ ਦਿਲਜੀਤ ਦੋਸਾਂਝ ਨਜ਼ਰ ਆ ਰਹੇ ਹਨ।
View this post on Instagram
ਪੋਸਟਰ ਇੰਨੇ ਸ਼ਾਨਦਾਰ ਨੇ ਕੇ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਗੁੱਡ ਨਿਊਜ਼ ਫ਼ਿਲਮ ਨੂੰ ਰਾਜ ਮਹਿਤਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਮੈਗਾ ਸਟਾਰ ਕਾਸਟ ਵਾਲੀ ਇਹ ਫ਼ਿਲਮ ਇੱਕ ਰੋਮਾਂਟਿਕ ਕਾਮੇਡੀ ਫ਼ਿਲਮ ਹੋਣ ਵਾਲੀ ਹੈ। ਫ਼ਿਲਮ ਨੂੰ ਕਰਨ ਜੌਹਰ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ ਤੇ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਇਹ ਫ਼ਿਲਮ 27 ਦਸੰਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣ ਜਾਵੇਗੀ।
View this post on Instagram