ਦਿਲਜੀਤ ਦੋਸਾਂਝ ਲੈ ਕੇ ਆ ਰਹੇ ਨੇ ਧਾਰਮਿਕ ਗੀਤ 'ਨਾਨਕ ਜੀ', ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ, ਦੇਖੋ ਟੀਜ਼ਰ

Diljit Dosanjh religious song: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਹਰ ਵਾਰ ਆਪਣੀ ਟੀਮ ਦੇ ਨਾਲ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਧਾਰਮਿਕ ਗੀਤ ਲੈ ਕੇ ਆਉਂਦੇ ਨੇ। ਪਿਛਲੇ ਸਾਲ ਉਹ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’ ਲੈ ਕੇ ਆਏ ਸਨ, ਉਸ ਤੋਂ ਪਹਿਲਾਂ ਵੀ ਉਹ ‘ਪੈਗੰਬਰ’, ‘ਆਰ ਨਾਨਕ ਪਾਰ ਨਾਨਕ’ ਤੇ ‘ਨਾਨਕ ਆਦਿ ਜੁਗਾਦਿ ਜੀਓ’ ਵਰਗੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਰੂਹਾਨੀ ਸਕੂਨ ਦੇ ਚੁੱਕੇ ਹਨ। ਇਸ ਵਾਰ ਉਹ ਧਾਰਮਿਕ ਗੀਤ 'ਨਾਨਕ ਜੀ' ਲੈ ਕੇ ਆ ਰਹੇ ਹਨ।
image source: instagram
ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਧਾਰਮਿਕ ਗੀਤ ਦੇ ਪੋਸਟਰ ਤੋਂ ਬਾਅਦ ਟੀਜ਼ਰ ਨੂੰ ਵੀ ਸਾਂਝਾ ਕੀਤਾ ਹੈ। ਟੀਜ਼ਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- 'ਧੰਨ ਧੰਨ ਗੁਰੂ ਨਾਨਕ ਜੀ ?? ਸ਼ੁਕਰ ਸ਼ੁਕਰ ??' ਅਤੇ ਨਾਲ ਹੀ ਉਨ੍ਹਾਂ ਨੇ ਆਪਣੀ ਟੀਮ ਨੂੰ ਟੈਗ ਕੀਤਾ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
image source: instagram
ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਸਨ। ਦੱਸ ਦਈਏ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 8 ਨਵੰਬਰ ਨੂੰ ਸਮੂਹ ਸੰਗਤਾਂ ਵੱਲੋਂ ਵਿਸ਼ਵ ਭਰ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਜਾਵੇਗਾ।
image source: instagram
View this post on Instagram