ਜਾਣੋ ਦੀਵਾਲੀ 'ਤੇ ਕਿੰਨੇ ਅਤੇ ਕਿਹੜੇ ਤੇਲ ਨਾਲ ਜਗਾਏ ਜਾਣ ਦੀਵੇ, ਮਿਲੇਗਾ ਸ਼ੁਭ ਲਾਭ
Rupinder Kaler
November 2nd 2021 05:45 PM --
Updated:
November 2nd 2021 05:47 PM
Diwali 2021 : ਦੀਵਾਲੀ ਨੂੰ ਰੌਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ ਅਤੇ ਇਸ ਵਾਰ ਦੀਵਾਲੀ 4 ਨਵੰਬਰ ਨੂੰ ਮਨਾਈ ਜਾ ਰਹੀ ਹੈ। ਦੀਵਾਲੀ (Diwali 2021) 'ਤੇ ਸਭ ਤੋਂ ਵੱਡੀ ਰਸਮ ਦੀਵੇ ਜਗਾਉਣ ਦੀ ਹੁੰਦੀ ਹੈ, ਜਿਸ ਨਾਲ ਹਰ ਘਰ ਰੌਸ਼ਨ ਹੋ ਜਾਂਦਾ ਹੈ ਅਤੇ ਇਹ ਹਰ ਇੱਕ ਦੀ ਜ਼ਿੰਦਗੀ ਵਿੱਚ ਹਨੇਰੇ ਨੂੰ ਵੀ ਦੂਰ ਕਰਦੇ ਹਨ। ਮੰਨਿਆ ਜਾਂਦਾ ਹੈ ਕਿ ਦੀਵਾਲੀ ਦੇ ਦਿਨ ਸਮੁੰਦਰ ਮੰਥਨ ਦੌਰਾਨ ਦੇਵੀ ਲਕਸ਼ਮੀ ਦਾ ਜਨਮ ਹੋਇਆ ਸੀ, ਇਸ ਲਈ ਉਨ੍ਹਾਂ ਨੂੰ ਵੀ ਰੌਸ਼ਨੀਆਂ ਨਾਲ ਘਰ ਬੁਲਾਇਆ ਜਾਂਦਾ ਹੈ। ਦੀਵਾਲੀ 'ਤੇ ਆਮ ਤੌਰ 'ਤੇ ਘਿਓ ਜਾਂ ਸਰ੍ਹੋਂ ਦੇ ਤੇਲ ਨਾਲ ਦੀਵੇ ਜਗਾਏ ਜਾਂਦੇ ਹਨ। ਪਰ ਦੀਵਾਲੀ 'ਤੇ ਸਣ ਦੇ ਤੇਲ ਨਾਲ ਦੀਵੇ ਜਗਾਉਣੇ ਚਾਹੀਦੇ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਤੇਲ ਦੇ ਦੀਵਿਆਂ ਨਾਲ ਲਕਸ਼ਮੀ ਦਾ ਅਸ਼ੀਰਵਾਦ ਪ੍ਰਾਪਤ ਹੁੰਦੀ ਹੈ ਅਤੇ ਇਸ ਦੇ ਨਾਲ ਹੀ ਰਾਹੂ ਅਤੇ ਕੇਤੂ ਦੀ ਅਸ਼ੁੱਭ ਦ੍ਰਿਸ਼ਟੀ ਵੀ ਜਲਦੀ ਖਤਮ ਹੋ ਜਾਂਦੀ ਹੈ।