ਕੋਰੋਨਾ ਵਾਇਰਸ ਤੋਂ ਬਚਣ ਲਈ ਰੋਜ਼ਾਨਾ ਖਾਓ ਆਂਵਲਾ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

ਕੋਰੋਨਾ ਵਾਇਰਸ ਹਰ ਪਾਸੇ ਕਹਿਰ ਮਚਾ ਰਿਹਾ ਹੈ । ਇਸ ਤੋਂ ਬਚਣ ਲਈ ਇਮਿਊਨਿਟੀ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਜਿਸ ਲਈ ਤੁਸੀਂ ਆਂਵਲਾ ਖਾ ਸਕਦੇ ਹੋ, ਇਸ ‘ਚ ਵਿਟਾਮਿਨ ਸੀ, ਆਇਰਨ, ਫਾਈਬਰ, ਕੈਲਸ਼ੀਅਮ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ, ਐਂਟੀ-ਆਕਸੀਡੈਂਟ, ਐਂਟੀ-ਕੈਂਸਰ ਗੁਣ ਹੁੰਦੇ ਹਨ। ਆਂਵਲੇ ‘ਚ ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਕੈਂਸਰ ਗੁਣ ਹੁੰਦੇ ਹਨ। ਅਜਿਹੇ ‘ਚ ਇਹ ਕੈਂਸਰ ਨੂੰ ਰੋਕਣ ‘ਚ ਮਦਦ ਕਰਦੇ ਹਨ। ਉੱਥੇ ਹੀ ਇੱਕ ਖੋਜ ਦੇ ਅਨੁਸਾਰ ਆਂਵਲਾ ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦਾ ਹੈ।
ਹੋਰ ਪੜ੍ਹੋ :
ਕੋਰੋਨਾ ਕਾਲ ‘ਚ ਬਹੁਤ ਸਾਰੇ ਲੋਕ ਹਾਰਟ ਅਟੈਕ ਆਉਣ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਅਜਿਹੇ ‘ਚ ਬਲੱਡ ਪ੍ਰੈਸ਼ਰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ। ਇਸਦੇ ਲਈ ਡੇਲੀ ਡਾਇਟ ‘ਚ ਆਂਵਲਾ ਸ਼ਾਮਲ ਕਰਨਾ ਲਾਭਕਾਰੀ ਹੋਵੇਗਾ। ਆਂਵਲਾ ਪਾਊਡਰ ਨੂੰ ਸ਼ਹਿਦ ‘ਚ ਮਿਲਾ ਕੇ ਵੀ ਖਾਧਾ ਜਾ ਸਕਦਾ ਹੈ। ਇਸ ਨਾਲ ਸਰੀਰਕ ਅਤੇ ਮਾਨਸਿਕ ਦੋਵਾਂ ਨਾਲ ਜੁੜੀਆਂ ਮੁਸ਼ਕਲਾਂ ਨੂੰ ਦੂਰ ਕਰਨ ‘ਚ ਸਹਾਇਤਾ ਮਿਲੇਗੀ।
ਆਂਵਲਾ ਦਾ ਸੇਵਨ ਕਰਨ ਨਾਲ ਇਮਿਊਨਿਟੀ ਵਧਾਉਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਕੋਰੋਨਾ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਰਹੇਗਾ। ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਆਂਵਲਾ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਰੱਖਦਾ ਹੈ। ਇਸ ਤਰ੍ਹਾਂ ਇਹ ਸ਼ੂਗਰ ਦੇ ਮਰੀਜ਼ਾਂ ਲਈ ਦਵਾਈ ਤੋਂ ਘੱਟ ਨਹੀਂ ਹੈ। ਅਜਿਹੇ ‘ਚ, ਸ਼ੂਗਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡੇਲੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ।
ਆਂਵਲਾ ਦਾ ਜੂਸ ਪੇਪਟਿਕ ਅਲਸਰ ‘ਚ ਬਹੁਤ ਕਾਰਗਰ ਸਾਬਿਤ ਹੁੰਦਾ ਹੈ। ਹਰ ਸਵੇਰੇ ਇਸ ਦੇ ਸੇਵਨ ਤੋਂ ਰਾਹਤ ਮਿਲਦੀ ਹੈ। ਜੇ ਤੁਸੀਂ ਮੋਟਾਪੇ ਤੋਂ ਪ੍ਰੇਸ਼ਾਨ ਹੋ ਤਾਂ ਡੇਲੀ ਡਾਇਟ ‘ਚ ਆਂਵਲਾ ਖਾਓ। ਇਸ ‘ਚ ਮੌਜੂਦ ਪੋਸ਼ਕ ਤੱਤ ਅਤੇ ਐਂਟੀ-ਆਕਸੀਡੈਂਟ ਗੁਣ ਸਰੀਰ ‘ਚ ਜਮ੍ਹਾ ਗੰਦਗੀ ਨੂੰ ਬਾਹਰ ਕੱਢਣ ‘ਚ ਮਦਦ ਕਰਦੇ ਹਨ।