ਮਾਨਸੂਨ ਸੀਜ਼ਨ ਵਿੱਚ ਛੱਲੀਆਂ ਖਾਣਾ ਬਹੁਤ ਹੀ ਫਾਇਦੇਮੰਦ ਹੁੰਦਾ ਹੈ । ਕਿਉਂਕਿ ਛੱਲੀਆਂ ਵਿੱਚ ਬਹੁਤ ਸਾਰੇ ਮਹੱਤਵਪੂਰਨ ਪੌਸ਼ਟਿਕ ਤੱਤ ਅਤੇ ਫੈਟੀ ਐਸਿਡ ਪਾਏ ਜਾਂਦੇ ਹਨ, ਜੋ ਸਾਨੂੰ ਸਾਲ ਭਰ ਤੰਦਰੁਸਤ ਰੱਖਣ ਵਿਚ ਸਹਾਇਤਾ ਕਰਦੇ ਹਨ। ਮੱਕੀ ਨੂੰ ਕਈ ਤਰੀਕਿਆਂ ਨਾਲ ਆਪਣੀ ਖੁਰਾਕ ਵਿੱਚ ਸ਼ਾਮਿਲ ਕੀਤਾ ਜਾ ਸਕਦਾ ਹੈ। ਫਾਈਬਰ ਨਾਲ ਭਰਪੂਰ ਮੱਕੀ ਦਿਲ ਤੋਂ ਲੈ ਕੇ ਸਾਡੀ ਮਾਨਸਿਕ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ।
ਹੋਰ ਪੜ੍ਹੋ :
ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ ਇਹ ਵੀਡੀਓ, ਵੀਡੀਓ ਨੂੰ ਦੇਖ ਕੇ ਕਹੋਗੇ ‘ਚੋਰਾਂ ਨੂੰ ਪੈ ਗਏ ਮੋਰ’
ਮੱਕੀ ਫਾਈਬਰ ਨਾਲ ਭਰਪੂਰ ਹੁੰਦੀ ਹੈ ਜੋ ਅੰਤੜੀਆਂ ਨੂੰ ਸਿਹਤਮੰਦ ਰੱਖਦੀ ਹੈ। ਇਸਦੇ ਸੇਵਨ ਨਾਲ ਕਬਜ਼ ਨਹੀਂ ਹੁੰਦੀ ਅਤੇ ਤੁਹਾਡਾ ਪੇਟ ਲੰਬੇ ਸਮੇਂ ਲਈ ਭਰਿਆ ਰਹਿੰਦਾ ਹੈ। ਇਸ ਵਿੱਚ ਮੌਜੂਦ ਘੁਲਣਸ਼ੀਲ ਫਾਈਬਰ ਬਲੱਡ ਸ਼ੂਗਰ ਦੇ ਪੱਧਰ ਨੂੰ ਵੀ ਕੰਟਰੋਲ ਰੱਖਦਾ ਹੈ। ਮੱਕੀ ਵਿਟਾਮਿਨ ਬੀ ਨਾਲ ਭਰਪੂਰ ਹੁੰਦੀ ਹੈ ਜੋ ਵਾਲਾਂ ਅਤੇ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦੀ ਹੈ।
ਇਹ ਸਰੀਰ ਦੇ ਊਰਜਾ ਦੇ ਪੱਧਰ ਨੂੰ ਬਣਾਈ ਰੱਖਣ ਵਿੱਚ ਵੀ ਸਹਾਇਤਾ ਕਰਦੀ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨ ਏ ਨਾਲ ਭਰਪੂਰ ਵੀ ਹੁੰਦੀ ਹੈ ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਰੱਖਦੀ ਹੈ। ਮੱਕੀ ਵਿੱਚ ਐਂਟੀਆਕਸੀਡੈਂਟ ਗੁਣ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਕਿ ਤਣਾਅ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਕੈਰੋਟਿਨੋਇਡਜ਼, ਲਯੂਟਿਨ ਅਤੇ ਜ਼ੇਕਸੈਂਥਿਨ ਵਰਗੇ ਐਂਟੀਆਕਸੀਡੈਂਟ ਅੱਖਾਂ ਨੂੰ ਤੰਦਰੁਸਤ ਰੱਖਦੇ ਹਨ।