ਅਦਾਕਾਰਾ ਈਸ਼ਾ ਦਿਓਲ (Esha Deol) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਈਸ਼ਾ ਦਿਓਲ ਗੋਵਿੰਦਾ ਦੇ ਨਾਲ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।ਇਹ ਗੀਤ ਗੋਵਿੰਦਾ ਅਤੇ ਨੀਲਮ ਦੀ ਫ਼ਿਲਮ ‘ਖੁਦਗਰਜ਼’ ਦਾ ਗੀਤ ਹੈ ।ਜਿਸ ਨੂੰ ਦੋਵਾਂ ‘ਤੇ ਫਿਲਮਾਇਆ ਗਿਆ ਸੀ ।
image From instagram
ਹੋਰ ਪੜ੍ਹੋ : ਇੱਕ ਦਿਨ ਲਈ ਟਰਿੱਪ ‘ਤੇ ਗਈ ਈਸ਼ਾ ਦਿਓਲ, ਵੀਡੀਓ ਕੀਤਾ ਸਾਂਝਾ
ਜਿਸ ਤੋਂ ਬਾਅਦ ਡਰੀਮ ਗਰਲ ਹੇਮਾ ਮਾਲਿਨੀ ਅਤੇ ਧਰਮਿੰਦਰ ਦੀ ਧੀ ਈਸ਼ਾ ਦਿਓਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । ਈਸ਼ਾ ਦਿਓਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਈਸ਼ਾ ਦਿਓਲ ਨੇ ਹਾਲ ਹੀ ‘ਚ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।
image From instagram
ਹੋਰ ਪੜ੍ਹੋ : ਈਸ਼ਾ ਦਿਓਲ ਨੇ ਆਪਣੇ ਪਾਪਾ ਧਰਮਿੰਦਰ ਦੇ ਨਾਲ ਸਾਂਝੀ ਕੀਤੀ ਇਹ ਪਿਆਰੀ ਜਿਹੀ ਤਸਵੀਰ
ਇਸ ਤੋਂ ਇਲਾਵਾ ਉਹ ਆਪਣੀ ਪ੍ਰੈਗਨੇਂਸੀ ਦੇ ਐਕਸਪੀਰੀਅੰਸ ‘ਤੇ ਅੰਮਾ ਮੀਆਂ ਨਾਂਅ ਦੀ ਕਿਤਾਬ ਵੀ ਲਿਖੀ ਹੈ । ਸੋਸ਼ਲ ਮੀਡੀਆ ‘ਤੇ ਉਹ ਅਕਸਰ ਉਹ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ।ਈਸ਼ਾ ਦਿਓਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਧੀ ਹੈ ।
image From instagram
ਉਸ ਦਾ ਵਿਆਹ ਭਰਤ ਤਖਤਾਨੀ ਦੇ ਨਾਲ ਹੋਇਆ ਹੈ ਅਤੇ ਉਸ ਦੀਆਂ ਦੋ ਧੀਆਂ ਹਨ ।ਉਸ ਦੀ ਇੱਕ ਛੋਟੀ ਭੈਣ ਵੀ ਹੈ ਜਿਸ ਦਾ ਨਾਮ ਅਹਾਨਾ ਦਿਓਲ ਹੈ ।ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਈਸ਼ਾ ਦਿਓਲ ਆਪਣੀਆਂ ਧੀਆਂ ਦੇ ਨਾਲ ਵੀ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ ।
View this post on Instagram
A post shared by Esha Deol Takhtani (@imeshadeol)