ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਗੋਲਡ ਬੁਆਏ ਦਾ ਹੋਇਆ ਵਿਆਹ, ਤਸਵੀਰਾਂ ਹੋਈਆਂ ਵਾਇਰਲ

ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਮਿਊਜ਼ਿਕ ਡਾਇਰਕੈਟਰ ਗੋਲਡ ਬੁਆਏ (Gold Boy) ਦਾ ਵਿਆਹ (Wedding) ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗੋਲਡ ਬੁਆਏ ‘ਤੇ ਉਨ੍ਹਾਂ ਦੀ ਪਤਨੀ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੇ ਹਨ । ਗੋਲਡ ਬੁਆਏ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਵੱਲੋਂ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ ।
image From instagram
ਹੋਰ ਪੜ੍ਹੋ : ਅਦਾਕਾਰਾ ਅਵਨੀਤ ਕੌਰ ਦਾ ਲਹਿੰਗਾ ਚੋਲੀ ਲੁੱਕ ਹਰ ਕਿਸੇ ਨੂੰ ਆ ਰਿਹਾ ਪਸੰਦ
ਦੱਸ ਦਈਏ ਕਿ ਏਨੀਂ ਦਿਨੀਂ ਪੰਜਾਬੀ ਇੰਡਸਟਰੀ ‘ਚ ਵਿਆਹਾਂ ਦਾ ਜੌਰਡਨ ਸੰਧੂ ਅਤੇ ਅਫਸਾਨਾ ਖਾਨ ਦਾ ਵੀ ਵਿਆਹ ਹੋਇਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ । ਇਸ ਤੋਂ ਪਹਿਲਾਂ ਬੀਤੇ ਸਾਲ ਪਰਮੀਸ਼ ਵਰਮਾ ਵੀ ਵਿਆਹ ਦੇ ਬੰਧਨ ‘ਚ ਬੱਝੇ ਹਨ । ਹਾਲ ਹੀ ‘ਚ ਜਗਜੀਤ ਸੰਧੂ ਦਾ ਵੀ ਵਿਆਹ ਹੋਇਆ ਹੈ । ਦੱਸ ਦਈਏ ਕਿ ਗੋਲਡ ਬੁਆਏ ਦੇ ਵਿਆਹ ਦੀਆਂ ਖਬਰਾਂ ਪਿਛਲੇ ਮਹੀਨੇ ਹੀ ਆਈਆਂ ਸਨ। ਉਨ੍ਹਾਂ ਨੇ ਆਪਣੀ ਪ੍ਰੇਮਿਕਾ ਦੇ ਨਾਲ ਵਿਆਹ ਕਰਵਾਇਆ ਹੈ ।
image From instagram
ਦੋਵਾਂ ਨੇ ਬੀਤੇ ਸਾਲ ਅਕਤੂਬਰ ਮਹੀਨੇ ‘ਚ ਮੰਗਣੀ ਕਰਵਾਈ ਸੀ । ਇਸ ਕੁੜਮਾਈ ‘ਚ ਇਸ ਜੋੜੀ ਦੇ ਨਜ਼ਦੀਕੀ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ ।ਦੋਵਾਂ ਦੇ ਵਿਆਹ ਦੀਆਂ ਖਬਰਾਂ ਉਸ ਸਮੇਂ ਆਈਆਂ ਸਨ । ਜਦੋਂ ਗਾਇਕ ਪ੍ਰਸਿੱਧ ਗਾਇਕ ਜੀ ਖਾਨ ਨੇ ਉਨ੍ਹਾਂ ਦੇ ਵਿਆਹ ਦਾ ਕਾਰਡ ਦਿਖਾਉਂਦੇ ਹੋਏ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਜਾਣਕਾਰੀ ਸਾਂਝੀ ਕੀਤੀ ਸੀ ।ਇਸ ਤੋਂ ਇਲਾਵਾ, ਜਦੋਂ ਤੋਂ ਉਨ੍ਹਾਂ ਦੇ ਵਿਆਹ ਦੀਆਂ ਖਬਰਾਂ ਮੀਡੀਆ ਵਿੱਚ ਆਈਆਂ ਸਨ , ਸੰਗੀਤਕਾਰ ਸੁਰਖੀਆਂ ਵਿੱਚ ਰਿਹਾ ਹੈ। ਗੋਲਡ ਬੁਆਏ ਦੇ ਵਿਆਹ ਨੂੰ ਲੈ ਕੇ ਉਸ ਦੇ ਪ੍ਰਸ਼ੰਸਕ ਵੀ ਬਹੁਤ ਹੀ ਜ਼ਿਆਦਾ ਉਤਸ਼ਾਹਿਤ ਹਨ ਅਤੇ ਉਸ ਦੇ ਵਿਆਹ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।
View this post on Instagram