ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਖ਼ਾਨ ਸਾਬ ਦੀ ਭੈਣ ਦਾ ਹੋਇਆ ਵਿਆਹ, ਤਸਵੀਰਾਂ ਆਈਆਂ ਸਾਹਮਣੇ
Shaminder
January 18th 2022 06:27 PM
ਪੰਜਾਬ ‘ਚ ਏਨੀਂ ਦਿਨੀਂ ਵਿਆਹਾਂ ਦਾ ਸੀਜ਼ਨ (Wedding Season) ਚੱਲ ਰਿਹਾ ਹੈ । ਬੀਤੇ ਦਿਨੀਂ ਗਿੱਪੀ ਗਰੇਵਾਲ ਦੀ ਭਤੀਜੀ ਦਾ ਵਿਆਹ ਹੋਇਆ ਸੀ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਸ਼ਾਮਿਲ ਹੋਏ ਸਨ । ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹੀ ਪਰਮੀਸ਼ ਵਰਮਾ ਦਾ ਵੀ ਵਿਆਹ ਹੋਇਆ ਹੈ । ਇਸ ਤੋਂ ਇਲਾਵਾ ਪੰਜਾਬ ਦੇ ਨਾਲ ਸਬੰਧ ਰੱਖਣ ਵਾਲੇ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਵੀ ਵਿਆਹ ਦੇ ਬੰੰਧਨ ‘ਚ ਬੱਝੇ ਹਨ । ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਖ਼ਾਨ ਸਾਬ (Khan Saab) ਦੀ ਭੈਣ (Sister) ਵੀ ਵਿਆਹ (Wedding) ਦੇ ਬੰਧਨ ‘ਚ ਬੱਝ ਚੁੱਕੀ ਹੈ ।