ਮੈਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਬੋਰਵੈੱਲ 'ਚ ਡਿੱਗਿਆ ਬੱਚਾ ਫ਼ਤਿਹਵੀਰ ਸਹੀ ਸਲਾਮਤ ਬਾਹਰ ਨਿਕਲ ਆਵੇ-ਲਖਵਿੰਦਰ ਵਡਾਲੀ

ਮੈਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਬੋਰਵੈੱਲ 'ਚ ਡਿੱਗਿਆ ਬੱਚਾ ਫ਼ਤਿਹਵੀਰ ਸਹੀ ਸਲਾਮਤ ਬਾਹਰ ਨਿਕਲ ਆਵੇ-ਲਖਵਿੰਦਰ ਵਡਾਲੀ: ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਵੀਰਵਾਰ ਨੂੰ 4 ਵਜੇ ਦੇ ਕਰੀਬ 145 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗਾ 2 ਸਾਲਾ ਬੱਚਾ ਫ਼ਤਿਹਵੀਰ ਅਜੇ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ੍ਹ ਰਿਹਾ ਹੈ।ਤਕਰੀਬਨ 65 ਘੰਟੇ ਦਾ ਸਮਾਂ ਬੀਤ ਚੁੱਕਾ ਹੈ ਤੇ ਅਜੇ ਵੀ ਫਤਿਹਵੀਰ ਨੂੰ ਬਚਾਉਣ ਲਈ ਰੈਸਕਿਊ ਟੀਮਾਂ ਦੇ ਹੱਥ ਖਾਲੀ ਹਨ।ਹਰ ਵਿਅਕਤੀ ਦੀਆਂ ਅੱਖਾਂ ਫਤਿਹਵੀਰ ਨੂੰ ਉਡੀਕ ਰਹੀਆਂ ਹਨ। ਭਾਵੇ ਕਿ ਅੱਜ ਸਵੇਰੇ 5 ਵਜੇ ਰੈਸਕਿਊ ਆਪ੍ਰੇਸ਼ਨ ਰੁਕ ਗਿਆ ਸੀ, ਪਰ ਲੋਕਾਂ ਦੀ ਮਦਦ ਨਾਲ ਇੱਕ ਵਾਰ ਫਿਰ ਫਤਿਹ ਨੂੰ ਬਚਾਉਣ ਲਈ ਆਪ੍ਰੇਸ਼ਨ ਚਾਲੂ ਕਰ ਦਿੱਤਾ ਗਿਆ ਹੈ।
ਜਿੱਥੇ ਦੁਨੀਆਂ ਭਰ 'ਚ ਫਤਿਹਵੀਰ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਪੰਜਾਬੀ ਇੰਡਸਟਰੀ ਵੀ ਉਸ ਦੀ ਸਲਾਮਤੀ ਲਈ ਅਰਦਾਸਾਂ 'ਚ ਲੱਗੀ ਹੋਈ ਹੈ। ਗਾਇਕ ਲਖਵਿੰਦਰ ਵਡਾਲੀ ਨੇ ਸ਼ੋਸ਼ਲ ਮੀਡੀਆ 'ਤੇ ਫਤਿਹਵੀਰ ਲਈ ਅਰਦਾਸ ਕਰਦੇ ਹੋਏ ਲਿਖਿਆ ਹੈ "ਮੈਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਬੋਰਵੈਲ 'ਚ ਡਿੱਗਿਆ ਬੱਚਾ ਫ਼ਤਿਹਵੀਰ ਸਹੀ ਸਲਾਮਤ ਬਾਹਰ ਨਿਕਲ ਆਵੇ ਅਤੇ ਉਸਦੇ ਪਰਿਵਾਰ ਸਮੇਤ ਫ਼ਤਿਹਵੀਰ ਲਈ ਅਰਦਾਸਾਂ ਕਰ ਰਹੇ ਹਰ ਵਿਅਕਤੀ ਨੂੰ ਖੁਸ਼ੀ ਮਿਲੇ!!!!! ਲਖਵਿੰਦਰ ਵਡਾਲੀ"।
ਹੋਰ ਵੇਖੋ : ਜ਼ਿੰਦਗੀ ਤੇ ਮੌਤ ਨਾਲ ਜੂਝ ਰਹੇ ਫਤਿਹਵੀਰ ਲਈ ਅਨਮੋਲ ਗਗਨ ਮਾਨ ਨੇ ਵੀ ਕੀਤੀ ਅਰਦਾਸ
Fatehveer fall in borewell 65 hours Lakhwinder wadali pray for him
View this post on Instagram
ਦੱਸ ਦੇਈਏ ਕਿ ਫਤਿਹਵੀਰ ਪਰਿਵਾਰ ਦਾ ਇਕਲੌਤਾ ਬੇਟਾ ਹੈ ਅਤੇ 10 ਜੂਨ ਨੂੰ ਉਸ ਦਾ ਜਨਮਦਿਨ ਹੈ। ਉਮੀਦਾਂ ਟੁੱਟ ਰਹੀਆਂ ਹਨ ਪਰ ਹਰ ਕਿਸੇ ਨੂੰ ਚਮਤਕਾਰ ਦਾ ਇੰਤਜ਼ਾਰ ਹੈ। ਮਾਂ ਉਸ ਦੀਆਂ ਕਿਲਕਾਰੀਆਂ ਸੁਣਨ ਨੂੰ ਬੇਹਾਲ ਹੈ। ਆਮ ਲੋਕਾਂ ਦੇ ਵੀ ਹੰਝੂ ਨਿਕਲ ਰਹੇ ਹਨ। ਪੂਰਾ ਦੇਸ਼ ਫਤਿਹ ਲਈ ਅਰਦਾਸ ਕਰ ਰਿਹਾ ਹੈ।