ਜ਼ਿੰਦਗੀ ਤੇ ਮੌਤ ਨਾਲ ਜੂਝ ਰਹੇ ਫਤਿਹਵੀਰ ਲਈ ਅਨਮੋਲ ਗਗਨ ਮਾਨ ਨੇ ਵੀ ਕੀਤੀ ਅਰਦਾਸ
ਜ਼ਿੰਦਗੀ ਤੇ ਮੌਤ ਨਾਲ ਜੂਝ ਰਹੇ ਫਤਿਹਵੀਰ ਲਈ ਅਨਮੋਲ ਗਗਨ ਮਾਨ ਨੇ ਵੀ ਕੀਤੀ ਅਰਦਾਸ : 6 ਜੂਨ ਨੂੰ ਦੁਪਹਿਰ ਸਾਢੇ ਤਿੰਨ ਵਜੇ ਦੇ ਕਰੀਬ ਸੰਗਰੂਰ ਦੇ ਪਿੰਡ ਭਗਵਾਨਪੁਰਾ ‘ਚ ਅਜਿਹੀ ਅਣਹੋਣੀ ਘਟਨਾ ਵਾਪਰੀ, ਜਿਸ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦਰਅਸਲ, 2 ਸਾਲਾ ਫਤਿਹਵੀਰ ਮਾਪਿਆਂ ਦੇ ਵੇਖਦੇ-ਵੇਖਦੇ 140 ਫੁੱਟ ਡੂੰਘੇ ਬੋਰਵੈੱਲ ‘ਚ ਜਾ ਡਿੱਗਿਆ। ਜਿਸ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਘਟਨਾ ਨੂੰ ਵਾਪਰਿਆਂ ਅੱਜ 45 ਘੰਟਿਆਂ ਤੋਂ ਉਪਰ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਵੀ ਨੰਨ੍ਹਾ ਫਤਿਹਵੀਰ ਮੌਤ ਦੇ ਮੂੰਹ ‘ਚੋਂ ਬਾਹਰ ਨਹੀਂ ਆਇਆ ਹੈ।
View this post on Instagram
ਪਿੰਡ ਵਾਸੀ ਅਤੇ ਰੈਸਕਿਊ ਟੀਮਾਂ ਵੱਲੋਂ ਜੱਦੋ ਜਹਿਦ ਜਾਰੀ ਹੈ।ਉਥੇ ਹੀ ਸੂਬੇ ਭਰ ‘ਚ ਲੋਕ ਫਤਹਿ ਨੂੰ ਬਚਾਉਣ ਲਈ ਵਾਹਿਗੁਰੂ ਅੱਗੇ ਅਰਦਾਸਾਂ ਕਰ ਰਹੇ ਹਨ।ਉੱਥੇ ਹੁਣ ਪੰਜਾਬੀ ਇੰਡਸਟਰੀ ਵੀ ਫਤਿਹਵੀਰ ਲਈ ਅਰਦਾਸਾਂ ਕਰ ਰਹੀ ਹੈ। ਗਾਇਕਾ ਅਨਮੋਲ ਗਗਨ ਮਾਨ ਨੇ ਫਤਿਹਵੀਰ ਦੀ ਤਸਵੀਰ ਸਾਂਝੀ ਕਰ ਉਸ ਲਈ ਅਰਦਾਸ ਕੀਤੀ ਹੈ ਅਤੇ ਪਰਿਵਾਰ ਨੂੰ ਵੀ ਹੌਂਸਲਾ ਦਿੱਤਾ ਹੈ।
fatehveer
ਹੋਰ ਵੇਖੋ : ਜਦੋਂ ਅਨਮੋਲ ਗਗਨ ਮਾਨ ਨੂੰ ਮਿਲਕੇ ਇਸ ਆਂਟੀ ਦੀਆਂ ਅੱਖਾਂ 'ਚ ਆਏ ਹੰਜੂ, ਦੇਖੋ ਵੀਡੀਓ
ਮਿਲੀ ਜਾਣਕਾਰੀ ਮੁਤਾਬਕ ਖੁਦਾਈ ਦਾ ਕੰਮ ਕਰੀਬ 100 ਫੁੱਟ ਤੱਕ ਪਹੁੰਚ ਚੁੱਕਾ ਹੈ ਤੇ ਪਿੰਡ ਵਾਸੀਆਂ ਤੇ ਉਥੇ ਮੌਜੂਦ ਹੋਰ ਲੋਕਾਂ ਵੱਲੋਂ ਫਤਿਹ ਦੀ ਸਲਾਮਤੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਡਾਕਟਰਾਂ ਵੱਲੋਂ ਫਤਿਹ ਨੂੰ ਲਗਾਤਾਰ ਆਕਸੀਜ਼ਨ ਪਹੁੰਚਾਈ ਜਾ ਰਹੀ ਹੈ।