ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਦੋ ਮਹੀਨਿਆਂ ਤੋਂ ਬੈਠੇ ਹਨ । ਇਸ ਧਰਨੇ ਪ੍ਰਦਰਸ਼ਨ ਵਾਲੀ ਜਗ੍ਹਾ ਤੋਂ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਹਮਣੇ ਆ ਰਹੀਆਂ ਹਨ । ਦਿਲਜੀਤ ਦੋਸਾਂਝ ਨੇ ਆਪਣੇ ਟਵਿੱਟਰ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
ਜਿਸ ‘ਚ ਕਿਸਾਨ ਧਰਨੇ ਵਾਲੀ ਜਗ੍ਹਾ ‘ਤੇ ਫੁੱਲ ਬੂਟੁੇ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ ।ਗਗਨ ਕੋਕਰੀ ਨੇ ਵੀ ਅਜਿਹਾ ਹੀ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਕਿਸਾਨਾਂ ਵੱਲੋਂ ਲਗਾਏ ਗਏ ਫੁੱਲ ਬੂਟੇ ਵਿਖਾਏ ਗਏ ਹਨ। ਗਗਨ ਕੋਕਰੀ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਜਗਤਾਰ ਸਿੰਘ ਦੀ ਆਵਾਜ਼ ‘ਚ ਸ਼ਬਦ ਕੀਤਾ ਜਾਵੇਗਾ ਰਿਲੀਜ਼
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਜਿੱਥੇ ਜਾਣ ਪੰਜਾਬੀ’ ਦੋ ਦਿਨ ਪਹਿਲਾਂ ਟੀਕਰੀ ਬਾਰਡਰ ਤੇ ਆਹ ਜਗ੍ਹਾ ਵੇਖਣ ਦਾ ਮੌਕਾ ਮਿਲਿਆ ਤੇ ਦਿਲ ਖੁਸ਼ ਹੋ ਗਿਆ ਸਾਫ ਸਫਾਈ ਵੇਖ ਕੇ’ ।
ਦੋਵਾਂ ਗਾਇਕਾਂ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ‘ਤੇ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।
View this post on Instagram
A post shared by Gagan Kokri (@gagankokri)
ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਨੇ ਅਤੇ ਆਪੋ ਆਪਣਾ ਪ੍ਰਤੀਕਰਮ ਵੀ ਦੇ ਰਹੇ ਹਨ ।
https://twitter.com/diljitdosanjh/status/1357879544061988865