
ਅੱਖਾਂ ਦੀ ਰੋਸ਼ਨੀ ਘੱਟ ਹੋਣਾ ਆਮ ਗੱਲ ਹੈ । ਅਜਿਹੇ ‘ਚ ਅੱਜ ਅਸੀਂ ਤੁਹਾਨੂੰ ਕੁਝ ਘਰੇਲੂ ਨੁਸਖ਼ੇ ਦੱਸਾਂਗੇ ਜੋ ਤੁਹਾਡੀ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ‘ਚ ਸਹਾਇਤਾ ਕਰਨਗੇ। ਆਂਵਲਾ ਨੂੰ ਗੁਣਾਂ ਦੀ ਖਾਨ ਮੰਨਿਆ ਜਾਂਦਾ ਹੈ। ਉੱਥੇ ਹੀ ਕੋਰੋਨਾ ਕਾਲ ‘ਚ ਇਮਿਊਨਿਟੀ ਵਧਾਉਣ ਲਈ ਮਾਹਰਾਂ ਦੁਆਰਾ ਇਸਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਉੱਥੇ ਹੀ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ‘ਚ ਵੀ ਇਹ ਰਾਮਬਾਣ ਦੀ ਤਰ੍ਹਾਂ ਕੰਮ ਕਰਦਾ ਹੈ। ਰੋਜ਼ਾਨਾ 1 ਵੱਡਾ ਚਮਚ ਆਂਵਲਾ ਜੂਸ ਪੀਣ ਨਾਲ ਅੱਖਾਂ ਦੀ ਰੌਸ਼ਨੀ ਵਧਦੀ ਹੈ।
ਹੋਰ ਪੜ੍ਹੋ :
ਆਸਿਮ ਰਿਆਜ਼ ਨੇ ਈਦ ਦੇ ਮੌਕੇ ’ਤੇ ਆਪਣੇ ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਤੋਹਫਾ
ਬਦਾਮ, ਸੌਂਫ ਅਤੇ ਮਿਸ਼ਰੀ: ਆਯੁਰਵੇਦ ਦੇ ਅਨੁਸਾਰ ਇਹ ਤਿੰਨੋਂ ਚੀਜ਼ਾਂ ਅੱਖਾਂ ਦੀ ਰੋਸ਼ਨੀ ਨੂੰ ਤੇਜ਼ ਕਰਨ ‘ਚ ਬਹੁਤ ਫਾਇਦੇਮੰਦ ਹੁੰਦੀਆਂ ਹਨ। ਇਸ ਦੇ ਲਈ ਤਿੰਨੋਂ ਚੀਜ਼ਾਂ ਨੂੰ ਬਰਾਬਰ ਮਾਤਰਾ ‘ਚ ਪੀਸੋ। ਤਿਆਰ ਪਾਊਡਰ ਦੇ 1 ਵੱਡੇ ਚਮਚ ਨੂੰ 1 ਗਲਾਸ ਗਰਮ ਦੁੱਧ ‘ਚ ਮਿਲਾਕੇ ਸੌਂਣ ਤੋਂ ਪਹਿਲਾਂ ਪੀਓ। ਗਾਜਰ ਅਤੇ ਪੱਤੇਦਾਰ ਸਬਜ਼ੀਆਂ ‘ਚ ਵਿਟਾਮਿਨ ਏ, ਸੀ, ਆਇਰਨ ਅਤੇ ਹੋਰ ਪੌਸ਼ਟਿਕ ਤੱਤ ਦੇ ਨਾਲ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ।
ਇਨ੍ਹਾਂ ਦਾ ਸੇਵਨ ਅੱਖਾਂ ਦੀ ਰੋਸ਼ਨੀ ਨੂੰ ਵਧਾਉਣ ‘ਚ ਮਦਦ ਕਰਦਾ ਹੈ। ਸਿਹਤਮੰਦ ਰਹਿਣ ਲਈ ਡ੍ਰਾਈ ਫਰੂਟਸ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਇਸ ਦੇ ਨਾਲ ਹੀ ਅੱਖਾਂ ਨੂੰ ਤੰਦਰੁਸਤ ਰੱਖਣ ਲਈ ਬਦਾਮ, ਕਿਸ਼ਮਿਸ਼, ਅੰਜੀਰ ਸਭ ਤੋਂ ਬੈਸਟ ਹੁੰਦੇ ਹਨ। ਅੱਖਾਂ ਦੀ ਰੌਸ਼ਨੀ ਵਧਾਉਣ ਲਈ ਰੋਜ਼ਾਨਾ 5-6 ਬਦਾਮ ਨੂੰ ਪਾਣੀ ‘ਚ ਭਿਓ ਦਿਓ ਅਤੇ ਇਸ ਦਾ ਸੇਵਨ ਕਰੋ।