ਗੈਵੀ ਚਾਹਲ ਨੇ ਪੋਸਟ ਪਾ ਕੇ ਲਿਖਿਆ-‘ਚੜਦੀ ਕਲਾ’, ਕੁਝ ਦਿਨ ਪਹਿਲਾਂ ਹੋਈ ਸੀ ਸਰਜਰੀ
Lajwinder kaur
September 16th 2020 01:37 PM --
Updated:
September 16th 2020 01:48 PM
ਪੰਜਾਬ ਦਾ ਸੋਹਣਾ ਤੇ ਸੁਨੱਖਾ ਗੱਭਰੂ ਗੈਵੀ ਚਾਹਲ ਜੋ ਕਿ ਮਾਇਆ ਨਗਰੀ ‘ਚ ਆਪਣੀ ਅਦਾਕਾਰੀ ਦੇ ਨਾਲ ਪੰਜਾਬੀਆਂ ਦਾ ਨਾਂਅ ਰੌਸ਼ਨ ਕਰ ਰਿਹਾ ਹੈ ।
ਉਹ ਸੋਸ਼ਲ ਮੀਡੀਆ ਉੱਤੇ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਤੇ ਨਵੀਂ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ ਚੜਦੀ ਕਲਾ । ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਅੱਖ ਦੀ ਸਰਜਰੀ ਹੋਈ ਸੀ । ਜਿਸਦੀ ਜਾਣਕਾਰੀ ਉਨ੍ਹਾਂ ਨੇ ਇੰਸਟਾਗ੍ਰਾਮ ਉੱਤੇ ਤਸਵੀਰ ਸਾਂਝੀ ਕਰਕੇ ਦਿੱਤੀ ਸੀ ।
ਪਟਿਆਲਾ ਸ਼ਹਿਰ ਦੇ ਜੰਮਪਲ ਗੈਵੀ ਚਾਹਲ ਲੰਬੇ ਅਰਸੇ ਤੋਂ ਮੁੰਬਈ ਵਿਖੇ ਫ਼ਿਲਮੀ ਦੁਨੀਆ ‘ਚ ਸਰਗਰਮੀ ਨਾਲ ਕੰਮ ਕਰ ਰਹੇ ਹਨ । ਉਨ੍ਹਾਂ ਨੇ ਸਲਮਾਨ ਖ਼ਾਨ, ਕੈਟਰੀਨਾ ਕੈਫ ਤੋਂ ਇਲਾਵਾ ਕਈ ਹੋਰ ਨਾਮੀ ਕਲਾਕਾਰਾਂ ਦੇ ਨਾਲ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਨੇ ।