ਗਿੱਪੀ ਗਰੇਵਾਲ ਨੇ ਮਨਾਇਆ ਆਪਣੀ ਮਾਤਾ ਜੀ ਦਾ ਜਨਮ ਦਿਨ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

By  Shaminder March 3rd 2022 11:18 AM

ਗਿੱਪੀ ਗਰੇਵਾਲ (Gippy Grewal) ਨੇ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਮਾਂ (Mother) ਦਾ ਜਨਮ ਦਿਨ (Birthday) ਮਨਾਉਂਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੇ ਹਨ ਅਤੇ ਸਾਰਾ ਪਰਿਵਾਰ ਬਹੁਤ ਹੀ ਖੁਸ਼ ਨਜ਼ਰ ਆ ਰਿਹਾ ਹੈ । ਇੱਕ ਤਸਵੀਰ ‘ਚ ਉਨ੍ਹਾਂ ਦੀ ਮਾਂ ਕੇਕ ਦੇ ਨਾਲ ਨਜ਼ਰ ਆ ਰਹੀ ਹੈ । ਜਦੋਂਕਿ ਹੋਰ ਤਸਵੀਰਾਂ ‘ਚ ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਦਿਖਾਈ ਦੇ ਰਹੇ ਹਨ । ਸਾਰਾ ਪਰਿਵਾਰ ਬਹੁਤ ਹੀ ਖੁਸ਼ ਦਿਖਾਈ ਦੇ ਰਿਹਾ ਹੈ ।

Gippy Grewal,, image From instagram

ਹੋਰ ਪੜ੍ਹੋ : ਅਦਾਕਾਰਾ ਭਾਗਿਆ ਸ਼੍ਰੀ ਦਾ ਛਲਕਿਆ ਦਰਦ, ਕਿਹਾ ਮੇਰੇ ਵਿਆਹ ‘ਚ ਮੇਰੇ ਮਾਪੇ ਵੀ ਨਹੀਂ ਸਨ ਹੋਏ ਸ਼ਾਮਿਲ

ਗਿੱਪੀ ਗਰੇਵਾਲ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਨ੍ਹਾਂ ਤਸਵੀਰਾਂ ‘ਤੇ ਕਮੈਂਟਸ ਕਰਕੇ ਅਦਾਕਾਰ ਨੂੰ ਉਸ ਦੀ ਮਾਤਾ ਦੇ ਜਨਮਦਿਨ ‘ਤੇ ਵਧਾਈਆਂ ਦੇ ਰਹੇ ਹਨ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ।

Gippy Grewal image From instagram

ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਅਰਦਾਸ ਵਰਗੀਆਂ ਫ਼ਿਲਮਾਂ ਸ਼ਾਮਿਲ ਹਨ । ਹਾਲ ਹੀ ਵਿੱਚ ਉਨ੍ਹਾਂ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਈ ਹੈ । ਜਿਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।ਗਿੱਪੀ ਗਰੇਵਾਲ ਦੇ ਨਾਲ ਇਸ ਫ਼ਿਲਮ ‘ਚ ਹੋਰ ਵੀ ਕਈ ਅਦਾਕਾਰ ਸਨ । ਜਲਦ ਹੀ ਉਹ ਫ਼ਿਲਮ ‘ਹਨੀਮੂਨ’ ‘ਚ ਨਜ਼ਰ ਆਉਣ ਵਾਲੇ ਹਨ ।ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਉਣਗੇ ।ਇਸ ਤੋਂ ਇਲਾਵਾ ਗਿੱਪੀ ਗਰੇਵਾਲ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਉਹ ਕਈ ਪ੍ਰੋਜੈਕਟਸ ‘ਚ ਬਿਜ਼ੀ ਹਨ, ਪਰ ਇਸ ਰੁੱਝੇ ਹੋਏ ਸ਼ੈਡਿਊਲ ‘ਚੋਂ ਕੁਝ ਸਮਾਂ ਆਪਣੇ ਪਰਿਵਾਰ ਦੇ ਲਈ ਕੱਢ ਹੀ ਲੈਂਦੇ ਹਨ ।

 

View this post on Instagram

 

A post shared by ????? ?????? (@gippygrewal)

Related Post