ਗਿੱਪੀ ਗਰੇਵਾਲ ਨੇ ਪੁੱਤਰ ਗੁਰਬਾਜ਼ ਦੇ ਜਨਮਦਿਨ ਦੀ ਖੁਸ਼ੀ ‘ਚ ਕਰਵਾਇਆ ਪਾਠ, ਪਰਮਾਤਮਾ ਦਾ ਅਦਾ ਕੀਤਾ ਸ਼ੁਕਰਾਨਾ

ਪੰਜਾਬੀ ਮਨੋਰੰਜਨ ਇੰਡਸਟਰੀ ਦੇ ਮਲਟੀ ਸਟਾਰ ਐਕਟਰ ਅਤੇ ਗਾਇਕ ਗਿੱਪੀ ਗਰੇਵਾਲ Gippy Grewal ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਏਨੀਂ ਦਿਨੀਂ ਉਹ ਆਪਣੀ ਨਵੀਂ ਫ਼ਿਲਮ ‘ਪਾਣੀ ‘ਚ ਮਧਾਣੀ’ ਦੀ ਸਫਲਤਾ ਦਾ ਅਨੰਦ ਮਾਣ ਰਹੇ ਹਨ। ਬਾਕਸ ਆਫ਼ਿਸ ਉੱਤੇ ਫ਼ਿਲਮ ਕਮਾਲ ਦਾ ਪ੍ਰਦਰਸ਼ਨ ਕਰ ਰਹੀ ਹੈ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਤੀਜੇ ਪੁੱਤਰ ਗੁਰਬਾਜ਼ ਗਰੇਵਾਲ ਦਾ ਬਰਥਡੇਅ ਸੀ।
ਹੋਰ ਪੜ੍ਹੋ : ਵਿਆਹ ਤੋਂ ਬਾਅਦ ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਨੇ ਬਦਲਿਆ ਆਪਣਾ ਨਾਂਅ, ਸੋਸ਼ਲ ਮੀਡੀਆ ‘ਤੇ ਕੀਤਾ ਖੁਲਾਸਾ
ਜੀ ਹਾਂ ਤਿੰਨ ਨਵੰਬਰ ਨੂੰ ਗੁਰਬਾਜ਼ ਗਰੇਵਾਲ ਦੋ ਸਾਲ ਦਾ ਹੋ ਗਿਆ ਹੈ। ਇਸ ਖੁਸ਼ੀ ‘ਚ ਗਿੱਪੀ ਗਰੇਵਾਲ ਨੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਦੇ ਹੋਏ ਪਾਠ ਕਰਵਾਇਆ ਸੀ। ਜਿਸ ਦੀਆਂ ਕੁਝ ਝਲਕੀਆਂ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਅਕਾਉਂਟ ਦੀਆਂ ਸਟੋਰੀਆਂ ਵਿੱਚ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਘਰ 'ਚ ਰੱਖਵਾਏ ਪਾਠ ਅਤੇ ਗੁਰਬਾਜ਼ ਦੇ ਬਰਥਡੇਅ ਕੇਕ ਦੀਆਂ ਤਸਵੀਰਾਂ ਵੀ ਦੇਖਣ ਨੂੰ ਮਿਲਿਆਂ। ਦੱਸ ਦਈਏ ਗੁਰਬਾਜ਼ ਨੂੰ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਪਸੰਦ ਕੀਤਾ ਜਾਂਦਾ ਹੈ।
Image Source: Instagram
ਗੁਰਬਾਜ਼ ਗਰੇਵਾਲ (Gurbaaz Grewal) ਨੂੰ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਗਿੱਪੀ ਗਰੇਵਾਲ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਗੁਰਬਾਜ਼ ਦੀਆਂ ਕਿਊਟ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਗੁਰਬਾਜ਼ ਆਪਣੇ ਵੱਡੇ ਭਰਾ ਸ਼ਿੰਦਾ ਗਰੇਵਾਲ ਦੀ ਗੀਤ ‘ਚ ਵੀ ਅਦਾਕਾਰੀ ਕਰਦਾ ਹੋਇਆ ਨਜ਼ਰ ਆਇਆ ਸੀ। ਪਿਛਲੇ ਸਾਲ ਗੁਰਬਾਜ਼ ਅਤੇ ਬਾਲੀਵੁੱਡ ਐਕਟਰ ਆਮਿਰ ਖ਼ਾਨ ਦੇ ਨਾਲ ਵੀ ਤਸਵੀਰਾਂ ਸਾਹਮਣੇ ਆਈਆਂ ਸਨ, ਜਿਸ ‘ਚ ਆਮਿਰ ਖ਼ਾਨ ਨੇ ਗੁਰਬਾਜ਼ ਨੂੰ ਗੋਦੀ ਚੁੱਕਿਆ ਹੋਇਆ ਸੀ। ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੀ ਤਾਂ ਉਹ ਬੀਤੇ ਦਿਨੀ ਆਪਣੇ ਨਵੇਂ ਗੀਤ ਫਰਕ ਅਤੇ ਆਉਣ ਵਾਲੀ ਨਵੀਂ ਫ਼ਿਲਮ ਵਾਰਨਿੰਗ ਦੇ ਟ੍ਰੇਲਰ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਵਾਰਨਿੰਗ ਦੇ ਟ੍ਰੇਲਰ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਫੱਟੇ ਦਿੰਦੇ ਚੱਕ ਪੰਜਾਬੀ, ਸਨੋਅਮੈਨ, ਸ਼ਾਵਾ ਨੀ ਗਿਰਧਾਰੀ ਲਾਲ ਵਰਗੀ ਕਈ ਹੋਰ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ।