ਨਵੀਂ ਪੰਜਾਬੀ ਫ਼ਿਲਮ ‘ਪਾਣੀ ‘ਚ ਮਧਾਣੀ’ ਦਾ ਹੋਇਆ ਐਲਾਨ, ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਲੰਬੇ ਅਰਸੇ ਬਾਅਦ ਆਉਣਗੇ ਇਕੱਠੇ ਨਜ਼ਰ

ਗਿੱਪੀ ਗਰੇਵਾਲ ਨੇ ਆਪਣੀ ਇੱਕ ਹੋਰ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਜੀ ਹਾਂ ਉਨ੍ਹਾਂ ਨੇ ਆਪਣੀ ਆਉਣ ਵਾਲੀ ਫ਼ਿਲਮ ‘ਪਾਣੀ ‘ਚ ਮਧਾਣੀ’ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਦਾਰਾ ਫਿਲਮਜ਼ ਐਂਟਰਟੇਨਮੈਂਟ ਲੈ ਕੇ ਆ ਰਹੇ ਨੇ ਆਪਣੀ ਨਵੀਂ ਫ਼ਿਲਮ “ਪਾਣੀ ‘ਚ ਮਧਾਣੀ’। ਜਿਸ ਨੂੰ ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਤ ਕੀਤਾ ਜਾਵੇਗਾ ਤੇ 2021 ਵਿਚ ਦੁਨੀਆ ਭਰ ਵਿਚ ਰਿਲੀਜ਼ ਕੀਤਾ ਜਾਵੇਗਾ’ । ਇਸ ਖੁਸ਼ਖਬਰੀ ਤੋਂ ਬਾਅਦ ਫੈਨਜ਼ ਕਮੈਂਟਸ ਕਰਕੇ ਮੁਬਾਰਕਾਂ ਦੇ ਰਹੇ ਨੇ । ਉਧਰ ਨੀਰੂ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਫ਼ਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ ।
View this post on Instagram
Vote for your favourite : https://www.ptcpunjabi.co.in/voting/
ਇੱਕ ਲੰਬੇ ਅਰਸੇ ਬਾਅਦ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਇਕੱਠੇ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ । ਇਸ ਫ਼ਿਲਮ 'ਚ ਰਾਣਾ ਰਣਬੀਰ, ਕਰਮਜੀਤ ਅਨਮੋਲ, ਰਾਣਾ ਜੰਗ ਬਹਾਦੁਰ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਹਾਰਬੀ ਸੰਘਾ ਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
ਇਸ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਨੇ ਵਿਜੇ ਕੁਮਾਰ ਅਰੋੜਾ ਅਤੇ ਫ਼ਿਲਮ ਦੀ ਕਹਾਣੀ ਨਾਮੀ ਲੇਖਕ ਤੇ ਅਦਾਕਾਰ ਨਰੇਸ਼ ਕਥੂਰੀਆ ਨੇ ਲਿਖੀ ਹੈ । ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਨੇ ਮਨੀ ਧਾਲੀਵਾਲ, ਸੰਨੀ ਰਾਜ, ਡਾ. ਪ੍ਰਭਜੋਤ ਸਿੰਘ ਸਿੱਧੂ । ਇਹ ਫ਼ਿਲਮ ਅਗਲੇ ਸਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ ।